28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਸੋਹੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

Ad Position 21
No active advertisement
ਅਜੀਤ ਡੈਸਕ 23-12-2025
ਮਲੌਦ, 22 ਦਸੰਬਰ (ਦਿਲਬਾਗ ਸਿੰਘ ਚਾਪੜਾ)- ਸਿੱਖਿਆ ਦੇ ਖੇਤਰ ਵਿੱਚ ਕਈ ਦਹਾਕਿਆਂ ਤੋਂ ਅਹਿਮ ਸਥਾਨ ਰੱਖਣ ਤੇ ਨਾਮਣਾ ਖੱਟਣ ਵਾਲੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਪਬਲਿਕ ਸਕੂਲ ਸੋਹੀਆਂ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਧਾਨ ਸਭਾ ਹਲਕਾ ਪਾਇਲ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਨੇ ਮੁੱਖ ਮਹਿਮਾਨ ਵੱਜੋਂ ਅਤੇ ਡਾ: ਨਵਨੀਤ ਕੌਰ ਪਿ੍ੰਸੀਪਲ ਸ਼ਾਂਤੀ ਤਾਰਾ ਕਾਲਜ ਅਹਿਮਦਗੜ੍ਹ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਪਿ੍ੰਸੀਪਲ ਰਾਜਿੰਦਰ ਸਿੰਘ ਸੋਹੀ ਵੱਲੋਂ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਤੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਗਈ | ਉਪਰੰਤ ਸਾ. ਵਿਧਾਇਕ ਲਖਵੀਰ ਸਿੰਘ ਲੱਖਾ, ਪਿ੍ੰਸੀਪਲ ਡਾ: ਨਵਨੀਤ ਕੌਰ, ਪਿ੍ੰਸੀਪਲ ਰਾਜਿੰਦਰ ਸਿੰਘ ਸੋਹੀ, ਅਵਤਾਰ ਸਿੰਘ ਤਾਰੀ ਮੈਂਬਰ ਜ਼ਿਲ੍ਹਾ ਪਰਿਸ਼ਦ, ਕੁਲਵੀਰ ਸਿੰਘ ਸੋਹੀਆਂ ਸਾਬਕਾ ਸਰਪੰਚ, ਐਚ. ਡੀ. ਐਫ. ਸੀ. ਬੈਂਕ ਮੈਨੇਜਰ ਸੁਮੀਤ ਕੁਮਾਰ, ਕਿ੍ਸ਼ਨ ਦੇਵ ਮੈਂਬਰ ਬਲਾਕ ਸੰਮਤੀ ਤੇ ਹੋਰ ਸ਼ਖ਼ਸੀਅਤਾਂ ਵੱਲੋਂ ਪੜ੍ਹਾਈ ਵਿਚ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫ਼ੀਆਂ ਤੇ ਸਨਮਾਨ ਚਿੰਨ੍ਹ ਦੇ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਅਕਾਦਮਿਕ ਪ੍ਰਾਪਤੀਆਂ ਵਾਲੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ, ਜਿਸ ਕਰਕੇ ਉਨ੍ਹਾਂ ਨੂੰ ਚੰਗੀ ਤਾਲੀਮ ਦੇਣਾ ਸਾਡਾ ਫ਼ਰਜ਼ ਹੈ | ਇਸ ਮੌਕੇ ਗੁਰਮੀਤ ਕੌਰ ਸੋਹੀ,ਜਸਲੀਨ ਕੌਰ ਸੋਹੀ, ਰੁਪਿੰਦਰ ਕੌਰ, ਜਸਵਿੰਦਰ ਸਿੰਘ, ਹਰਮਨਦੀਪ ਸਿੰਘ ਡੀ. ਪੀ. ਈ, ਅਮਨਦੀਪ ਕੌਰ, ਸਰਬਜੀਤ ਕੌਰ, ਮਨਦੀਪ ਕੌਰ, ਸੁਖਜੀਤ ਕੌਰ, ਕੁਲਦੀਪ ਕੌਰ, ਸ਼ਹਿਨਾਜ਼, ਪਰਮਜੀਤ ਕੌਰ, ਸਮੇਤ ਸਮੂਹ ਸਕੂਲ ਸਟਾਫ਼, ਬੱਚਿਆਂ ਦੇ ਮਾਪੇ, ਇਲਾਕੇ ਦੇ ਪੰਚ ਸਰਪੰਚ ਤੇ ਹੋਰ ਮੋਹਤਵਾਰ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਬਗ਼ਲੀ ਕਲਾਂ ਵਿਖੇ ਕਰਵਾਈ ਗਈ ਮੈਗਾ ਪੀ. ਟੀ. ਐਮ. ਅਗਲੀ ਖ਼ਬਰ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਯਾਦੂ ਜ਼ਮਾਨਤ 'ਤੇ ਰਿਹਾਅ
Ad Position 24