ਡੇਹਲੋਂ, 22 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਡੇਹਲੋਂ ਵਿਖੇ ਕਾਂਗਰਸੀ ਵਰਕਰਾਂ ਦੀ ਅਹਿਮ ਮੀਟਿੰਗ ਸਾਬਕਾ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਦੀ ਅਗਵਾਈ ਹੇਠ ਕਿੰਗਜ਼ ਵਿਲਾ ਰਿਜ਼ੋਰਟਸ ਡੇਹਲੋਂ ਵਿਖੇ ਹੋਈ, ਜਿਸ ਦੌਰਾਨ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਤੇ ਆਗੂਆਂ ਨੇ ਸ਼ਿਰਕਤ ਕੀਤੀ¢ ਮੀਟਿੰਗ ਸਮੇਂ ਸੰਮਤੀ ਚੋਣ ਲੜ ਚੁੱਕੇ ਦੀਪਕ ਗੋਇਲ ਸਮੇਤ ਆਗੂਆਂ ਨੂੰ ਵਿਸ਼ਵਾਸ ਦਿੰਦਿਆਂ ਕੇ. ਡੀ. ਵੈਦ ਨੇ ਕਿਹਾ ਕਿ ਭਾਵੇਂ ਚੋਣਾਂ ਦੌਰਾਨ ਸੱਤਾਧਾਰੀ ਧਿਰ ਵਲੋਂ ਕਾਂਗਰਸੀ ਉਮੀਦਵਾਰਾਂ ਨਾਲ ਵੱਡੇ ਪੱਧਰ 'ਤੇ ਧੱਕੇਸ਼ਾਹੀਆਂ ਕੀਤੀਆਂ ਗਈਆਂ ਪਰ ਕਾਂਗਰਸ ਉਮੀਦਵਾਰਾਂ ਦੀ ਜਿੱਤ ਨੇ ਦਰਸਾ ਦਿੱਤਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ¢ ਸਾਬਕਾ ਵਿਧਾਇਕ ਕੇ. ਡੀ. ਵੈਦ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਲੋਕ ਹਿਤਾਂ 'ਤੇ ਪਹਿਰਾ ਦੇਣ ਵਾਲੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਵਿਕਾਸ ਕਾਰਜਾਂ ਨੂੰ ਤਰਜ਼ੀਹ ਦਿੱਤੀ ਅਤੇ ਲੋਕ ਮਸਲੇ ਹੱਲ ਕੀਤੇ¢ ਉਨ੍ਹਾਂ ਆਪ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਆਪ ਦੇ ਰਾਜ ਅੰਦਰ ਸਾਰੇ ਵਰਗਾਂ ਦੇ ਲੋਕ ਦੁਖੀ ਹਨ, ਜਿਸ ਦੇ ਰਾਜ ਅੰਦਰ ਲੋਕਤੰਤਰ ਦਾ ਰੱਜ ਕੇ ਘਾਣ ਕੀਤਾ ਜਾ ਰਿਹਾ ਹੈ¢ ਉਨ੍ਹਾਂ ਕਾਂਗਰਸ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ 2027 ਲਈ ਤਕੜੇ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਪੂਰੀ ਤਰਾਂ ਇੱਕਜੁੱਟ ਹੈ ਅਤੇ ਸੱਤਾਧਾਰੀਆਂ ਵਲੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਦੀ ਸਮਰੱਥਾ ਕਾਂਗਰਸ ਦੇ ਹਰ ਵਰਕਰ ਅੰਦਰ ਵਸੀ ਹੋਈ ਹੈ¢ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਆਉਣ 'ਤੇ ਅਜਿਹੇ ਮਿਹਨਤੀ ਤੇ ਕਾਂਗਰਸ ਦਾ ਸਾਥ ਦੇਣ ਵਾਲੇ ਆਗੂਆਂ ਤੇ ਵਰਕਰਾਂ ਦਾ ਮਾਨ-ਸਨਮਾਨ ਬਹਾਲ ਰਹੇਗਾ¢ ਇਸ ਸਮੇਂ ਸਾਬਕਾ ਚੇਅਰਮੈਨ ਰਣਜੀਤ ਸਿੰਘ ਮਾਂਗਟ, ਸਾਬਕਾ ਸੰਮਤੀ ਮੈਂਬਰ ਜੰਗਬਹਾਦਰ ਸਿੰਘ ਮੁਕੰਦਪੁਰ, ਸਾਬਕਾ ਸਰਪੰਚ ਮਹਾਂ ਸਿੰਘ ਰੁੜਕਾ, ਸਰਬਜੀਤ ਸਿੰਘ ਮਾਂਗਟ, ਜਸਤਿੰਦਰ ਸਿੰਘ ਜੱਸ ਮਾਂਗਟ, ਜਸਵੀਰ ਸਿੰਘ ਜੱਸੀ, ਰਣਜੀਤ ਸਿੰਘ ਟਿੰਕੂ, ਗੁਰਪ੍ਰੀਤ ਸਿੰਘ ਮਟਰੀ ਡੇਹਲੋਂ, ਗੁਰਪ੍ਰੀਤ ਸਿੰਘ ਲਾਡੀ, ਹਰਮਨ ਬੇਦੀ, ਪ੍ਰੀਤ ਬੇਦੀ, ਕੇਸਰ ਸਿੰਘ, ਪੁਨੀਤ ਸ਼ਰਮਾ, ਬਲਵਿੰਦਰ ਸਿੰਘ ਕਾਕਾ, ਬਲਜੀਤ ਸਿੰਘ ਆਸ਼ੂ, ਪਰਮਿੰਦਰ ਸਿੰਘ ਗੋਲਾ, ਲਵਪ੍ਰੀਤ ਸਿੰਘ ਲਵੀ, ਜੀਵਨ ਸਿੰਘ, ਅਭੀ ਸ਼ਰਮਾ, ਗੁਰਚਰਨ ਸਿੰਘ ਸਮੇਤ ਹੋਰ ਹਾਜ਼ਰ ਸਨ¢