ਬੀਜਾ, 22 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸਰਕਾਰੀ ਪ੍ਰਾਇਮਰੀ ਸਕੂਲ ਬਗ਼ਲੀ ਕਲਾਂ ਵਿਖੇ ਬਾਲ ਮੇਲਾ ਕਰਵਾਇਆ ਗਿਆ | ਜਿਸ ਵਿੱਚ ਪ੍ਰੀ ਪ੍ਰਾਇਮਰੀ ਦੇ ਬੱਚਿਆਂ ਦੇ ਮਾਪਿਆਂ ਨੇ ਹਿੱਸਾ ਲਿਆ | ਇਸ ਦੌਰਾਨ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਾਤਾਵਾਂ ਤੇ ਬੱਚਿਆਂ ਨੂੰ ਗਤੀਵਿਧੀਆਂ ਕਰਵਾਈਆਂ ਗਈਆਂ | ਉਪਰੰਤ ਬੱਚਿਆਂ ਨੂੰ ਸਟੇਸ਼ਨਰੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਅਮਨਦੀਪ ਕੌਰ ਨੇ ਪ੍ਰੀ ਪ੍ਰਾਇਮਰੀ ਦੀ ਦਾਖਲਾ ਮੁਹਿੰਮ ਦੀ ਘੋਸ਼ਣਾ ਕੀਤੀ | ਇਸ ਮੌਕੇ ਸਕੂਲ ਮੁਖੀ ਅਮਨਦੀਪ ਕੌਰ, ਜਸਵੀਰ ਕੌਰ, ਪੂਜਾ ਰਾਣੀ, ਗੁਰਪ੍ਰੀਤ ਸਿੰਘ ਤੇ ਪ੍ਰਥਮ ਟੀਮ ਦੇ ਮੈਂਬਰ ਗੁਰਦੀਪ ਕੌਰ, ਜਸਵਿੰਦਰ ਕੌਰ ਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ |