ਸਾਹਨੇਵਾਲ, 22 ਦਸੰਬਰ (ਅਮਰਜੀਤ ਸਿੰਘ ਮੰਗਲੀ)-ਧੰਨ ਧੰਨ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਬੀਜੀਂ ਬੀ ਅਰਲੀ ਲਰਨਿੰਗ ਸੈਂਟਰ ਸਾਹਨੇਵਾਲ ਦੇ ਮੈਨੇਜਿੰਗ ਡਾਇਰੈਕਟਰ ਗੁਰਪ੍ਰੀਤ ਕੌਰ ਦੀ ਦੇਖਰੇਖ ਹੇਠ ਸੈਂਟਰ 'ਚ ਸ਼ਹੀਦੀ ਦਿਹਾੜਾ ਮਨਾਇਆ ਗਿਆ¢ ਇਸ ਮੌਕੇ ਨੰਨੇ-ਮੁੰਨੇ ਬੱਚਿਆਂ ਵਲੋਂ ਸ਼ਬਦ ਗਾਏ ਗਏ ਅਤੇ 'ਸਤਿਨਾਮ ਸ਼੍ਰੀ ਵਾਹਿਗੁਰੂ' ਜੀ ਦਾ ਜਾਪ ਕੀਤਾ ਗਿਆ¢ ਇਸ ਮੌਕੇ ਮੈਨੇਜਿੰਗ ਡਾਇਰੈਕਟਰ ਗੁਰਪ੍ਰੀਤ ਕੌਰ ਨੇ ਧੰਨ-ਧੰਨ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ¢ ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਪਰਮਜੀਤ ਕੌਰ, ਜਰਨੈਲ ਸਿੰਘ, ਵਰਿੰਦਰਜੀਤ ਕੌਰ ਆਦਿ ਹੋਰ ਹਾਜ਼ਰ ਸਨ¢