28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਬਾਬਾ ਜ਼ੋਰਾਵਰ ਸਕੂਲ ਵਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਰੋਜ਼ਾ ਕਥਾ ਸਮਾਗਮ

Ad Position 21
No active advertisement
ਅਜੀਤ ਡੈਸਕ 23-12-2025
ਬੀਜਾ, 22 ਦਸੰਬਰ (ਕਸ਼ਮੀਰਾ ਸਿੰਘ ਬਗਲੀ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸ਼ਬਦ ਗੁਰੂ ਨਾਲ ਜੋੜਨ ਦੇ ਉਪਰਾਲੇ ਵਜੋਂ ਅਤੇ ਪੋਹ ਦੇ ਮਹੀਨੇ ਦੇ ਸਿੱਖ ਇਤਿਹਾਸ ਵਿੱਚ ਦਰਜ਼ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਰੋਜ਼ਾ ਕਥਾ ਵਿਚਾਰ ਕੀਤੀ ਗਈ | ਇਸ ਵਿਚ ਉੱਘੇ ਧਰਮ ਪ੍ਰਚਾਰਕ ਭਾਈ ਸਾਹਿਬ ਭਾਈ ਹਰਪ੍ਰੀਤ ਸਿੰਘ ਨੇ ਆਪਣੀ ਕਥਾ ਨਾਲ ਸਮੂਹ ਸੰਗਤਾਂ ਨੂੰ ਸਿੱਖ ਇਤਿਹਾਸ ਦਾ ਹਵਾਲਾ ਦਿੱਤਾ | ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਜਸ਼ਨਦੀਪ ਕੌਰ, ਹਾਊਸ ਪਹਿਲਾਂ ਵਲੋਂ ਨਿਭਾਈ ਗਈ | ਇਸ ਪ੍ਰੋਗਰਾਮ ਦੀ ਸ਼ੁਰੂਆਤ ਪਹਿਲੇ ਹਾਊਸ ਵੱਲੋਂ ਵਿਦਿਆਰਥਣ ਦਲਜੀਤ ਕੌਰ ਨੇ ਵੱਡੇ ਸਾਹਿਬਜ਼ਾਦਿਆਂ ਦਾ ਇਤਿਹਾਸ, ਦੂਸਰੇ ਹਾਊਸ ਵੱਲੋਂ ਜਸ਼ਨਪ੍ਰੀਤ ਸਿੰਘ ਨੇ ਆਪਣੀ ਕਵਿਤਾ ਨੀਂਹਾਂ ਵਿੱਚ ਖੜ੍ਹੇ ਲਾਲ, ਤੀਸਰੇ ਹਾਊਸ ਵੱਲੋਂ ਹਰਵਿੰਦਰ ਕੌਰ ਨੇ ਛੋਟੇ ਸਾਹਿਬਜ਼ਾਦਿਆਂ ਦਾ ਇਤਿਹਾਸ ਅਤੇ ਚੌਥੇ ਹਾਊਸ ਵੱਲੋਂ ਜਸਲੀਨ ਕੌਰ ਨੇ ਆਪਣੀ ਕਵਿਤਾ ਗੋਬਿੰਦ ਦੇ ਲਾਲ ਪੇਸ਼ ਕੀਤੀ | ਭਾਈ ਸਾਹਿਬ ਵੱਲੋਂ ਸਕੂਲ ਪਿ੍ੰਸੀਪਲ ਅਤੇ ਸਮੂਹ ਸਟਾਫ਼ ਦਾ ਵਿਦਿਆਰਥੀਆਂ ਨੂੰ ਦੁਨਿਆਵੀ ਸਿਖਿਆ ਦੇ ਨਾਲ ਨਾਲ ਧਰਮ ਨਾਲ ਜੋੜਨ ਦੇ ਇਸ ਸਲਾਨਾ ਉਪਰਾਲੇ ਲਈ ਧੰਨਵਾਦ ਕੀਤਾ | ਇਸ ਮੌਕੇ ਸਮੂਹ ਸਕੂਲ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਪਿ੍ੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਭਾਈ ਸਾਹਿਬ ਦਾ ਧੰਨਵਾਦ ਕੀਤਾ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਵਿਦਿਆਰਥੀਆਂ ਨੂੰ ਸਿੱਖੀ ਨਾਲ ਜੋੜਨ ਲਈ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸੰਮਤੀ ਚੋਣਾਂ ਦੌਰਾਨ ਜਸਵੰਤ ਸਿੰਘ ਮੁਕੰਦਪੁਰ ਵਲੋਂ ਜਿੱਤ 'ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਅਗਲੀ ਖ਼ਬਰ ਬੀਜੀਂ ਬੀ ਅਰਲੀ ਲਰਨਿੰਗ ਸੈਂਟਰ ਸਾਹਨੇਵਾਲ ਵਿਖੇ ਸ਼ਹੀਦੀ ਦਿਹਾੜਾ ਮਨਾਇਆ <br/>
Ad Position 24