28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਲਹਿਰਾ ਵਿਖੇ ਅੱਖਾਂ ਦਾ ਮੁਫ਼ਤ ਆਪਰੇਸ਼ਨ ਕੈਂਪ 25 ਨੂੰ

Ad Position 21
No active advertisement
ਅਜੀਤ ਡੈਸਕ 23-12-2025
ਡੇਹਲੋਂ, 22 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਲਹਿਰਾ ਵਿਖੇ 25 ਦਸੰਬਰ ਨੂੰ ਅੱਖਾਂ ਦਾ ਮੁਫ਼ਤ ਕੈਂਪ ਯੂਨਾਈਟਿਡ ਸਿੱਖ ਮਿਸ਼ਨ ਯੂ. ਐੱਸ. ਏ. ਦੇ ਸਹਿਯੋਗ ਸਦਕਾ ਮਾਤਾ ਨਰੈਣ ਕੌਰ ਦੀ ਯਾਦ ਵਿਚ ਲਗਾਇਆ ਜਾ ਰਿਹਾ ਹੈ ¢ ਦਾਨੀ ਸੱਜਣ ਜਗਦੀਸ਼ ਸਿੰਘ ਖੰਗੂੜਾ ਦੇ ਪੂਰਨ ਸਹਿਯੋਗ ਨਾਲ ਲੱਗਣ ਵਾਲੇ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾ. ਰਾਜਿੰਦਰ ਸਿੰਘ ਸਮੇਤ ਟੀਮ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ¢ ਹਰਮਿੰਦਰ ਸਿੰਘ ਕੈਲੇਫੋਰਨੀਆ ਗਾਰਡਨ ਲਹਿਰਾ ਨੇ ਦੱਸਿਆ ਕਿ ਇਹ ਕੈਂਪ ਲਹਿਰਾ ਮੇਨ ਰੋਡ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਵੇਰੇ 9 ਵਜੇ ਤੋਂ 2 ਵਜੇ ਦੁਪਹਿਰ ਤੱਕ ਲੱਗੇਗਾ, ਜਿਸ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦਾ ਅਪਰੇਸ਼ਨ ਮੁਫ਼ਤ ਹੋਵੇਗਾ, ਜਦਕਿ ਦਵਾਈਆਂ ਤੇ ਐਨਕਾਂ ਵੀ ਵੰਡੀਆਂ ਜਾਣਗੀਆਂ¢ ਕੈਂਪ ਦੀ ਸਫਲਤਾ ਲਈ ਪ੍ਰਬੰਧਕਾਂ ਦੀ ਮੀਟਿੰਗ ਸਮੇਂ ਸਰਕਲ ਪ੍ਰਧਾਨ ਗੁਰਜੀਤ ਸਿੰਘ ਲਹਿਰਾ, ਕੈਲੇਫੋਰਨੀਆ ਗਾਰਡਨ ਰਿਜ਼ੋਰਟਸ ਮੈਨੇਜਿੰਗ ਡਾਇਰੈਕਟਰ ਚਮਕੌਰ ਸਿੰਘ ਲਹਿਰਾ, ਡਾ. ਮਨਜੀਤ ਸਿੰਘ, ਸਤਵੀਰ ਸਿੰਘ, ਮੈਨੇਜਰ ਅਵਤਾਰ ਸਿੰਘ, ਦਵਿੰਦਰ ਸਿੰਘ, ਅਮਰੀਕ ਸਿੰਘ, ਓਵਰਸੀਰ ਅਵਤਾਰ ਸਿੰਘ, ਨਿਰਮਲ ਸਿੰਘ, ਜਗਜੀਤ ਸਿੰਘ, ਕਰਮਜੀਤ ਸਿੰਘ, ਧੰਨਾ ਸਿੰਘ, ਮਨਜੀਤ ਸਿੰਘ ਲਾਡੀ, ਬਲਜੀਤ ਸਿੰਘ, ਇੰਦਰ ਸਿੰਘ ਸੋਹਲ ਸਮੇਤ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਗਰਾਮ ਪੰਚਾਇਤ ਛਪਾਰ ਵਲੋਂ ਕੂੜਾ ਚੁੱਕਣ ਲਈ ਵਿਸ਼ੇਸ਼ ਗੱਡੀ ਦਾ ਪ੍ਰਬੰਧ ਅਗਲੀ ਖ਼ਬਰ ਸਰਕਾਰੀ ਸਕੂਲ ਜੰਡਿਆਲੀ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਹੋਈ
Ad Position 24