28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਸ਼ਰਧਾਪੂਰਵਕ ਮਨਾਇਆ

Ad Position 21
No active advertisement
ਅਜੀਤ ਡੈਸਕ 23-12-2025
ਖੰਨਾ, 22 ਦਸੰਬਰ (ਹਰਜਿੰਦਰ ਸਿੰਘ ਲਾਲ)-ਸਮਰਾਲਾ ਰੋਡ ਸਥਿਤ ਸੇਂਟ ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਖੰਨਾ ਵਿੱਚ ਦਸੰਬਰ ਮਹੀਨੇ ਦੌਰਾਨ ਸਿੱਖ ਇਤਿਹਾਸ ਦੇ ਗੌਰਵਸ਼ਾਲੀ ਅਧਿਆਇ ਨੂੰ ਯਾਦ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਹੜੇ ਵਿੱਚ ਇੱਕ ਵਿਸ਼ੇਸ਼ ਪ੍ਰਾਰਥਨਾ ਸਭਾ (ਅਸੈਂਬਲੀ) ਦਾ ਆਯੋਜਨ ਕੀਤਾ ਗਿਆ | ਅਸੈਂਬਲੀ ਦੌਰਾਨ ਵਿਦਿਆਰਥੀਆਂ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ ਆਧਾਰਿਤ ਵਿਚਾਰ ਪੇਸ਼ ਕੀਤੇ ਗਏ ਅਤੇ ਉਨ੍ਹਾਂ ਦੇ ਅਟੱਲ ਸਾਹਸ, ਧਾਰਮਿਕ ਨਿਸ਼ਠਾ ਅਤੇ ਦੇਸ਼-ਸਮਾਜ ਪ੍ਰਤੀ ਸਮਰਪਣ ਨੂੰ ਯਾਦ ਕੀਤਾ ਗਿਆ | ਇਸੇ ਕ੍ਰਮ ਵਿੱਚ ਸਕੂਲ ਦੇ ਸੰਗੀਤ ਅਧਿਆਪਕ ਵਲੋਂ ਸ਼ਬਦ ਗਾਇਨ ਦੀ ਸੁੰਦਰ ਪ੍ਰਸਤੁਤੀ ਦਿੱਤੀ ਗਈ | ਇਸ ਮੌਕੇ ਸਕੂਲ ਦੇ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦਾ ਜੀਵਨ ਸਾਨੂੰ ਨਿਸ਼ਕਾਮ ਸੇਵਾ, ਧਰਮ ਅਤੇ ਮਨੁੱਖਤਾ ਦੇ ਅਸੂਲਾਂ ਨੂੰ ਅਪਣਾਉਣ ਦੀ ਪੇ੍ਰਰਨਾ ਦਿੰਦਾ ਹੈ | ਸਕੂਲ ਦੀ ਪਿ੍ੰਸੀਪਲ ਅੰਜੂ ਭਾਟੀਆ ਨੇ ਆਪਣੇ ਸੰਬੋਧਨ ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਮਨੁੱਖੀ ਇਤਿਹਾਸ ਦੀ ਬੇਮਿਸਾਲ ਮਿਸਾਲ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਬਲੀਦਾਨ ਅੱਜ ਵੀ ਸਾਨੂੰ ਅਨਿਆਂ ਦੇ ਵਿਰੁੱਧ ਡਟ ਕੇ ਖੜ੍ਹੇ ਹੋਣ ਅਤੇ ਸੱਚ ਦੇ ਰਾਹ 'ਤੇ ਚੱਲਣ ਦੀ ਪੇ੍ਰਰਨਾ ਦਿੰਦਾ ਹੈ |
Ad Position 22
No active advertisement
ਪਿਛਲੀ ਖ਼ਬਰ ਰਾਧਾ ਵਾਟਿਕਾ ਸਕੂਲ ਵਿਚ ਮਾਤਾ ਗੁਜਰੀ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ ਅਗਲੀ ਖ਼ਬਰ ਸੰਤ ਆਸ਼ਰਮ ਧਬਲਾਨ ਵਿਖੇ ਬਰਸੀ ਸਮਾਗਮ 3 ਨੂੰ
Ad Position 24