28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਸ੍ਰੀ ਗੁਰੂ ਰਵਿਦਾਸ ਕਮੇਟੀ ਨੌਜਵਾਨ ਸਭਾ ਦਾ ਨਵਾਂ ਪ੍ਰਧਾਨ ਕੁਲਦੀਪ ਸਿੰਘ ਨੂੰ ਬਣਾਇਆ

Ad Position 21
No active advertisement
ਅਜੀਤ ਡੈਸਕ 23-12-2025
ਖੰਨਾ, 22 ਦਸੰਬਰ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਰਵਿਦਾਸ ਕਮੇਟੀ ਨੌਜਵਾਨ ਸਭਾ, ਗੁਲਮੋਹਰ ਨਗਰ, ਵਾਰਡ ਨੰ. 12, ਅਮਲੋਹ ਰੋਡ, ਖੰਨਾ ਵਿਖੇ ਰਾਜ ਸਿੰਘ ਪ੍ਰਧਾਨ ਦੇ 10 ਦਸੰਬਰ 25 ਨੂੰ ਅਕਾਲ ਚਲਾਣਾ ਕਰ ਜਾਣ ਸਬੰਧੀ ਇਕ ਸ਼ਰਧਾਂਜਲੀ ਸਭਾ ਕਰਵਾਈ ਗਈ | ਇਸ ਸਮਾਗਮ ਵਿੱਚ ਆਏ ਹੋਏ ਸਮੂਹ ਮੈਂਬਰਾਂ ਨੇ ਰਾਜ ਸਿੰਘ ਨੂੰ ਸ਼ਰਧਾਂਜਲੀ ਦੇ ਰੂਪ ਵਿਚ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਸਰਵ ਸੰਮਤੀ ਨਾਲ ਕੁਲਦੀਪ ਸਿੰਘ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਸੋਹਨ ਲਾਲ ਸਾਂਪਲਾ ਨੇ ਕੀਤੀ | ਇਸ ਇਕੱਤਰਤਾ ਵਿੱਚ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ, ਰਣਜੀਤ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਲਖਵੀਰ ਸਿੰਘ, ਗੁਰਪ੍ਰੀਤ ਸਿੰਘ, ਸੁਖਰਾਜ ਸਿੰਘ, ਅਲਕੁਸ਼ ਸ਼ਰਮਾ, ਹੈਪੀ ਸਿੰਘ, ਹਲੇਸ਼ ਮਾਮੀ, ਰਵੀ ਕੁਮਾਰ, ਰਾਮ ਸ਼ਰਣ, ਲਵਪ੍ਰੀਤ ਸਿੰਘ, ਪ੍ਰਦੀਪ ਸਿੰਘ, ਸੁਖਜੋਤ ਸਿੰਘ, ਸਵਰਨ ਸਿੰਘ, ਲਖਵੀਰ ਸਿੰਘ, ਅਮਰਦੀਪ ਸਿੰਘ, ਜਸਵਿੰਦਰ ਸਿੰਘ ਆਦਿ ਵੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਬੁਟਾਹਰੀ ਵਿਖੇ ਮੈਗਾ ਅਧਿਆਪਕ-ਮਾਪੇ ਮਿਲਣੀ ਅਗਲੀ ਖ਼ਬਰ ਰਾਧਾ ਵਾਟਿਕਾ ਸਕੂਲ ਵਿਚ ਮਾਤਾ ਗੁਜਰੀ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ
Ad Position 24