28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਢੱਕੀ ਸਾਹਿਬ ਵਿੱਚ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੀ ਯਾਦ ਵਿਚ ਜਪੁ ਤਪੁ ਸਮਾਗਮ 28 ਤੱਕ

Ad Position 21
No active advertisement
ਅਜੀਤ ਡੈਸਕ 23-12-2025
ਮਲੌਦ, 22 ਦਸੰਬਰ (ਦਿਲਬਾਗ ਸਿੰਘ ਚਾਪੜਾ)-ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿੱਚ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਅੱਠ ਰੋਜਾ ਜਪੁ ਤਪੁ ਸਮਾਗਮ ਸ਼ੁਰੂ ਹੋਇਆ | ਜਾਣਕਾਰੀ ਦਿੰਦਿਆਂ ਭਾਈ ਗੁਰਦੀਪ ਸਿੰਘ ਨੇ ਦੱਸਿਆ ਕਿ ਸ਼ਾਮ 7 ਵਜੇ ਤੋਂ 10 ਵਜੇ ਤੱਕ ਢੱਕੀ ਸਾਹਿਬ ਦੇ ਜੰਗਲ ਵਿੱਚ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਵੱਲੋਂ ਕਮਾਏ ਹੋਏ ਅਨੁਭਵੀ ਪ੍ਰਵਚਨਾਂ ਰਾਹੀ ਗੁਰੂ ਸਾਹਿਬ ਨਾਲ ਸਬੰਧਿਤ ਇਤਿਹਾਸ ਦੀ ਗੁਰਬਾਣੀ ਪ੍ਰਮਾਣਾਂ ਰਾਹੀਂ ਸੰਗਤਾਂ ਨਾਲ ਸਾਂਝ ਪਾਈ ਜਾਵੇਗੀ | 23 ਦਸੰਬਰ ਨੂੰ ਚਮਕੌਰ ਸਾਹਿਬ ਵਿੱਚ ਸਮੂਹ ਸ਼ਹੀਦ ਸਿੰਘਾਂ ਨੂੰ ਨਤਮਸਤਕ ਹੋਣ ਲਈ ਸੰਗਤਾਂ ਕਾਫ਼ਲੇ ਦੇ ਰੂਪ ਵਿਚ ਢੱਕੀ ਸਾਹਿਬ ਤੋਂ ਸਵੇਰੇ 10 ਵਜੇ ਰਵਾਨਾ ਹੋਣਗੀਆਂ | 21 ਅਤੇ 22 ਦਸੰਬਰ ਨੂੰ ਨੀਲੋਂ ਦੇ ਪੁਲ ਅਤੇ 24 ਤੋਂ 28 ਦਸੰਬਰ ਤੱਕ ਜੀ. ਟੀ. ਰੋਡ ਦੋਰਾਹਾ ਦੇ ਕਸ਼ਮੀਰ ਗਾਰਡਨ ਸਾਹਮਣੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੇ ਢੱਕੀ ਸਾਹਿਬ ਦੀ ਦੇਸੀ ਚਾਹ ਦੇ ਅਤੁਟ ਭੰਡਾਰੇ ਵਰਤਾਏ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਸਵਾਈਨ ਫਲੂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਪਿੰਡ ਘਲੋਟੀ ਵਿਖੇ ਭਾਈ ਜੈਤਾ ਜੀ, ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਤੇ ਸਦਾ ਨੰਦ ਜੀ ਦੀ ਯਾਦ 'ਚ ਵਿਸ਼ਾਲ ਨਗਰ ਕੀਰਤ...
Ad Position 24