28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਨਗਰ ਕੀਰਤਨ ਦਾ ਮਾਛੀਵਾੜਾ ਪੁੱਜਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 23-12-2025
ਮਾਛੀਵਾੜਾ ਸਾਹਿਬ, 22 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਛੀਵਾੜਾ ਸਾਹਿਬ ਜੋੜ ਮੇਲ ਦੀ ਸ਼ੁਰੂਆਤ ਮੌਕੇ ਇਤਿਹਾਸਕ ਗੁਰਦੁਆਰਾ ਸ਼੍ਰੀ ਝਾੜ ਸਾਹਿਬ ਤੋਂ ਸਜਾਇਆ ਜਾਂਦਾ ਨਗਰ ਕੀਰਤਨ ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਪੁੱਜਾ¢ ਜਾਣਕਾਰੀ ਅਨੁਸਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਝਾੜ ਸਾਹਿਬ ਤੋਂ ਸ਼ੁਰੂ ਹੋਏ ਨਗਰ ਕੀਰਤਨ ਵਿਚ ਸ਼ਾਮਲ ਪੰਜ ਪਿਆਰਿਆਂ ਨੂੰ ਸੀਨੀਅਰ ਅਕਾਲੀ ਆਗੂ ਹਰਜਤਿੰਦਰ ਸਿੰਘ ਬਾਜਵਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਸਿੰਘ ਮਾਂਗਟ ਨੇ ਸਿਰੋਪਾਓ ਭੇਂਟ ਕੀਤੇ¢ ਇਹ ਨਗਰ ਕੀਰਤਨ ਪਿੰਡ ਪਵਾਤ, ਸਹਿਜੋ ਮਾਜਰਾ, ਰਤੀਪੁਰ ਵਿਖੇ ਸੰਗਤਾਂ ਨੂੰ ਦਰਸ਼ਨ ਦਿੰਦਾ ਹੋਇਆ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਪਹੁੰਚਿਆ¢ ਨਗਰ ਕੀਰਤਨ ਦਾ ਥਾਂ-ਥਾਂ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤ ਲਈ ਪਵਾਤ ਪਿੰਡ ਦੇ ਗੁਰਦੁਆਰਾ ਕੰਘਾ ਸਾਹਿਬ ਵਿਖੇ ਲੰਗਰ ਵੀ ਲਗਾਏ ਗਏ¢ ਇਸ ਮੌਕੇ ਬਾਬਾ ਮੋਹਣ ਸਿੰਘ, ਮੈਨੇਜਰ ਜਸਵੀਰ ਸਿੰਘ ਮੰਗਲੀ, ਆੜ੍ਹਤੀ ਗੁਰਨਾਮ ਸਿੰਘ ਨਾਗਰਾ, ਗੁਰਨਾਮ ਸਿੰਘ ਖ਼ਾਲਸਾ, ਜਸਵੀਰ ਸਿੰਘ ਗਿੱਲ, ਹਰਜਿੰਦਰ ਸਿੰਘ ਗਿੱਲ, ਜਰਨੈਲ ਸਿੰਘ, ਨੰਬਰਦਾਰ ਬੱਗਾ ਸਿੰਘ, ਕਥਾਵਾਚਕ ਇਕਨਾਮ ਸਿੰਘ, ਹੈ?ਡ ਗ੍ਰੰਥੀ ਗੁਰਮੁਖ ਸਿੰਘ, ਪ੍ਰਚਾਰਕ ਬਚਿੱਤਰ ਸਿੰਘ, ਸਿਮਰਨਜੀਤ ਗੋਗੀਆ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਮਾਛੀਵਾੜਾ ਸਾਹਿਬ ਜੋੜ ਮੇਲ 'ਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ-ਸੰਗਤਾਂ ਨੇ ਗੁਰੂ ਘਰ ਮੱਥਾ ਟੇਕਿਆ ਅਗਲੀ ਖ਼ਬਰ ਲੀਗਲ ਏਡ ਵਲੋਂ ਪਾਇਲ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਤੇ ਸੈਮੀਨਾਰ
Ad Position 24