13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਖੇਡਾਂ ਦੇ ਖੇਤਰ ਵਿਚ ਲਾਲਾ ਸਰਕਾਰੂ ਮੱਲ ਸਰਵਹਿੱਤਕਾਰੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 24-12-2025
ਖੰਨਾ, 23 ਦਸੰਬਰ (ਹਰਜਿੰਦਰ ਸਿੰਘ ਲਾਲ)-69ਵੀਆਂ ਨੈਸ਼ਨਲ ਸਕੂਲ ਖੇਡਾਂ ਵੱਲੋਂ ਇੰਦੌਰ (ਮੱਧ ਪ੍ਰਦੇਸ਼) ਵਿਖੇ (ਲੜਕੇ ਅਤੇ ਲੜਕੀਆਂ) ਦੇ 14 ਤੋਂ ਘੱਟ ਵਰਗ ਦੇ ਕਰਾਟੇ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ 40 ਕਿੱਲੋਗ੍ਰਾਮ ਵਰਗ ਦੇ ਲੜਕਿਆਂ ਦੇ ਵੀ ਕਰਵਾਏ ਗਏ | ਇਹਨਾਂ ਮੁਕਾਬਲਿਆਂ ਵਿੱਚ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਜਿਸ ਵਿੱਚ ਸਕੂਲ ਲਾਲਾ ਸਰਕਾਰੂ ਮੱਲ ਸਰਵਹਿੱਤਕਾਰੀ ਸੀ. ਸੈ. ਵਿੱਦਿਆ ਮੰਦਰ ਦੇ ਛੇਵੀਂ ਜਮਾਤ ਦੇ ਵਿਦਿਆਰਥੀ ਸ਼ਿਵਾਸ਼ ਸੱਗੜ ਨੇ ਕਾਂਸੀ ਦਾ ਤਗਮਾ ਜਿੱਤ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੁੱਖ ਸੁਰੱਖਿਅਕ ਸੰਸਾਰ ਚੰਦ, ਸੁਰੱਖਿਅਕ ਰਾਜ ਕੁਮਾਰ ਸਾਹਨੇਵਾਲੀਆ, ਪ੍ਰਧਾਨ ਦੇਵ ਕਿ੍ਸ਼ਨ ਢੰਡ, ਉਪ ਪ੍ਰਧਾਨ ਰਮੇਸ਼ ਗੁਪਤਾ, ਜਨਰਲ ਸਕੱਤਰ ਵਿਨੋਦ ਗੁਪਤਾ, ਮੈਨੇਜਰ ਪਰਮਜੀਤ ਸਿੰਘ ਪੰਮੀ, ਮੈਨੇਜਰ ਸੰਦੀਪ ਗੋਇਲ (ਪੰਡਤ ਰਮੇਸ਼ ਚੰਦਰ ਵਸ਼ਿਸ਼ਟ ਸਰਵ ਹਿੱਤਕਾਰੀ ਵਿੱਦਿਆ ਮੰਦਰ) ਅਤੇ ਸਕੂਲ ਪਿੰ੍ਰ. ਡਾ. ਮਨੋਜ ਕੁਮਾਰ ਨੇ ਵਿਦਿਆਰਥੀ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਉਸ ਦੇ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 'ਸਫ਼ਰ-ਏ-ਸ਼ਹਾਦਤ' ਪ੍ਰੋਗਰਾਮ ਕਰਵਾ... ਅਗਲੀ ਖ਼ਬਰ ਗੁਰਕੀਰਤ ਕੋਟਲੀ ਵਲੋਂ ਪਿੰਡ ਲਲਹੇੜੀ ਦਾ ਧੰਨਵਾਦੀ ਦੌਰਾ
Ad Position 24