ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੁਪਾਲੋਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ
ਅਜੀਤ ਡੈਸਕ
24-12-2025
ਇਸ ਸਭਿਆਚਾਰਕ ਪ੍ਰੋਗਰਾਮ ਉਡਾਨ, ਰੰਗਾਂ ਅਤੇ ਖ਼ੁਸ਼ੀਆਂ ਦੀ ਉਡਾਨ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ: ਰਵਿੰਦਰ ਵਰਮਾ ਮੈਨੇਜਿੰਗ ਡਾਇਰੈਕਟਰ ਗੰਗਾ ਐਕਰੋ ਵੂਲਸ ਲਿਮਟਿਡ ਦੀ ਸ਼ਾਨਦਾਰ ਆਮਦ ਨਾਲ ਕੀਤੀ ਗਈ | ਮੁੱਖ ਮਹਿਮਾਨ ਦਾ ਸਵਾਗਤ ਸਕੂਲ ਐਮ. ਡੀ ਗੁਰਮਿੰਦਰ ਕੌਰ, ਚੇਅਰਮੈਨ ਬਲਬੀਰ ਸਿੰਘ, ਪਿ੍ੰਸੀਪਲ ਸੁਮਨਦੀਪ ਕੌਰ ਅਤੇ ਸਮੂਹ ਸਟਾਫ ਵਲੋਂ ਕੀਤਾ ਗਿਆ | ਇਸ ਸਮਾਗਮ ਦੀ ਸ਼ੁਰੂਆਤ ਵਾਹਿਗੁਰੂ ਦੇ ਨਾਮ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ | ਇਹਨਾਂ ਵਿਦਿਆਰਥੀਆਂ ਵੱਲੋਂ ਮੋਬਾਈਲ ਫ਼ੋਨ ਅਡਿਕਸ਼ਨ ਦੀ ਲਾਜਵਾਬ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ | ਇਸ ਮੌਕੇ ਵਿਸ਼ਵ ਪ੍ਰਸਿੱਧ ਪੰਜਾਬੀ ਲੋਕ ਨਾਚ ਲੁੱਡੀ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ | ਪ੍ਰੋਗਰਾਮ ਦੀ ਸਮਾਪਤੀ 'ਤੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਸਕੂਲ ਡਾਇਰੈਕਟਰ ਮੈਡਮ ਗੁਰਮਿੰਦਰ ਕੌਰ ਨੇ ਬੱਚਿਆਂ ਅਤੇ ਮਾਪਿਆਂ ਲਈ ਬਹੁਤ ਵਧੀਆ ਸੁਨੇਹਾ ਦਿੱਤਾ |