ਸਮਰਾਲਾ, 23 ਦਸੰਬਰ (ਗੋਪਾਲ ਸੋਫਤ)-ਇਲਾਕੇ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਸੰਤ ਕਿਰਪਾਲ ਸਿੰਘ ਪਬਲਿਕ ਸਕੂਲ, ਨੀਲੋਂ ਵਿਖੇ ਦੋ ਦਿਨਾਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਪਹਿਲੇ ਦਿਨ ਸਕੂਲ ਦੇ ਚੇਅਰਮੈਨ ਸੰਤ ਬਾਬਾ ਅਮਨਦੀਪ ਸਿੰਘ ਅਤੇ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਸੇਖੋਂ ਅਤੇ ਸਕੂਲ ਦੇ ਸਾਬਕਾ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ | ਵਿਦਿਆਰਥੀਆਂ ਵੱਲੋਂ ਬੈਂਡ ਨਾਲ ਮੁੱਖ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਮੁੱਖ ਮਹਿਮਾਨਾਂ ਦੁਆਰਾ ਖੇਡ ਮਸ਼ਾਲ ਜਗਾ ਕੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ | ਸਮਾਗਮ ਦੇ ਦੂਜੇ ਦਿਨ ਬਾਰ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਐਡਵੋਕੇਟ ਜਸਪ੍ਰੀਤ ਸਿੰਘ, ਐਡਵੋਕੇਟ ਨਿਰਮੈਲ ਸਿੰਘ ਮਾਨ ਅਤੇ ਨੀਸ਼ੂ ਸ਼ਰਮਾ ਆਦਿ ਪ੍ਰਮੁੱਖ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਬੱਚਿਆਂ ਨੇ ਦੌੜਾਂ, ਬਲਾਇੰਡ ਪੌਟ, ਰਿਲੇ ਰੇਸ ਅਤੇ ਰੱਸਾਕਸ਼ੀ ਮੁਕਾਬਲਿਆਂ ਵਿਚ ਦਮਦਾਰ ਪ੍ਰਦਰਸ਼ਨ ਕੀਤਾ | ਅੰਤ ਵਿਚ ਮਹਿਮਾਨਾਂ ਨੇ ਖਿਡਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਤਗਮੇ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਪਿ੍ੰਸੀਪਲ ਮੈਡਮ ਜਸਵੀਰ ਕੌਰ ਮਾਨ ਵੱਲੋਂ ਸਾਰੇ ਮਹਿਮਾਨਾਂ, ਅਧਿਆਪਕਾਂ, ਮਾਪਿਆਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ |