12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਧਾਰਮਿਕ ਪ੍ਰੀਖਿਆ ਵਿੱਚ ਨਨਕਾਣਾ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਮੈਰਿਟ ਪ੍ਰਾਪਤ ਕੀਤੀ

Ad Position 21
No active advertisement
ਅਜੀਤ ਡੈਸਕ 24-12-2025
ਈਸੜੂ, 23 ਦਸੰਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵੱਲੋਂ ਹਰ ਸਾਲ ਦੇਸ਼ ਭਰ ਵਿੱਚ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ | ਸਾਲ 2024-25 ਵਿੱਚ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿੱਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਦੇ ਦੋ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣਾ ਨਾਂ ਦਰਜ ਕੀਤਾ | ਸੱਤਵੀਂ ਜਮਾਤ ਦੀ ਵਿਦਿਆਰਥਣ ਹਰਸੀਰਤ ਕੌਰ ਨੇ ਪਹਿਲੇ ਦਰਜੇ ਦੀ ਧਾਰਮਿਕ ਪ੍ਰੀਖਿਆ ਵਿੱਚ 140/200 ਅੰਕ ਪ੍ਰਾਪਤ ਕੀਤੇ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀ ਕਰਮਵੀਰ ਸਿੰਘ ਨੇ ਪਹਿਲੇ ਦਰਜੇ ਦੀ ਪ੍ਰੀਖਿਆ ਵਿਚ 163/200 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ ਆਪਣੇ ਨਾਂ ਦਰਜ ਕੀਤੇ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਰਿਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ 1100/-1100/-ਰੁਪਏ ਨਕਦ ਇਨਾਮ, ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਗਿਆ | ਇਸ ਧਾਰਮਿਕ ਪ੍ਰੀਖਿਆ ਦੇ ਪਹਿਲੇ ਦਰਜੇ ਵਿੱਚ 69 ਅਤੇ ਦੂਜੇ ਦਰਜੇ ਵਿੱਚ 48 ਵਿਦਿਆਰਥੀ ਪਾਸ ਹੋਏ | ਪਿ੍ੰਸੀਪਲ ਨੇਹਾ ਢੱਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਧਰਮ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ | ਇਸ ਮੌਕੇ ਇਕਬਾਲ ਸਿੰਘ ਡਾਇਰੈਕਟਰ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਲੁਧਿਆਣਾ ਅਤੇ ਸਮੂਹ ਕਮੇਟੀ ਮੈਂਬਰ ਸਾਹਿਬਾਨ ਗੁਰਮੀਤ ਸਿੰਘ ਸਾਹਿਬ ਕਾ ਸਰਪੰਚ ਸੁਰਿੰਦਰ ਸਿੰਘ ਬੈਨੀਪਾਲ, ਰਵਿੰਦਰ ਸਿੰਘ ਬੈਨੀਪਾਲ ਤੇ ਦਲਜੀਤ ਸਿੰਘ ਬੈਨੀਪਾਲ ਮੈਰਿਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਸੇਂਟ ਟੈਰੇਸਾ ਸਕੂਲ ਖੰਨਾ ਵਿਚ ਕਿ੍ਸਮਸ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਗੁ. ਸ੍ਰੀ ਫਤਿਹਗੜ੍ਹ ਸਾਹਿਬ ਤੱਕ ਅੱਜ ਪਾਇਲ ਤੋਂ ਆਰੰਭੀ ਜਾਵੇਗੀ 2 ਦਿਨਾ ਪੈਦਲ ਯਾਤਰਾ - ਲੱਖਾ ਪਾਇਲ
Ad Position 24