ਮਾਛੀਵਾੜਾ ਸਾਹਿਬ, 23 ਦਸੰਬਰ (ਰਾਜਦੀਪ ਸਿੰਘ ਅਲਬੇਲਾ)- ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ਡਾ. ਜੋਤੀ ਯਾਦਵ ਵਲੋਂ ਜੋੜ ਮੇਲ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਐੱਸ. ਐੱਸ. ਪੀ. ਖੰਨਾ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਕਿਹਾ ਕਿ ਜੋੜ ਮੇਲ 'ਤੇ ਪੁੱਜ ਰਹੀਆਂ ਸੰਗਤਾਂ ਦੇ ਟਰੈਫਿਕ ਨੂੰ ਕੰਟਰੋਲ ਕਰਨ ਲਈ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਹੈ ਅਤੇ 5 ਪਾਰਕਿੰਗ ਸਥਾਨ ਬਣਾਏ ਗਏ ਹਨ | ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਕਮੇਟੀ ਨਾਲ ਤਾਲਮੇਲ ਕਰ ਸੀ. ਸੀ. ਟੀ. ਵੀ ਕੈਮਰਾ ਵੀ ਲਗਾਏ ਗਏ ਹਨ ਤਾਂ ਜੋ ਜੇਕਰ ਕੋਈ ਸੰਗਤ ਵਿਚ ਸ਼ਰਾਰਤੀ ਅਨਸਰ ਘੁੰਮਦਾ ਹੈ ਤਾਂ ਉਸ ਨੂੰ ਕਾਬੂ ਕੀਤਾ ਜਾ ਸਕੇ | ਐੱਸ. ਐੱਸ. ਪੀ. ਨੇ ਦੱਸਿਆ ਕਿ ਜੇਬ ਕਤਰਿਆਂ ਦੇ ਪੋਸਟਰ ਲਗਾਏ ਗਏ ਹਨ ਤਾਂ ਜੋ ਸੰਗਤਾਂ ਉਨ੍ਹਾਂ ਤੋਂ ਬਚ ਸਕਣ |