12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪਿੰਡ ਦਹਿੜੂ ਵਿਖੇ ਤੀਸਰੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਸਮਾਗਮ ਅੱਜ <br/>

Ad Position 21
No active advertisement
ਅਜੀਤ ਡੈਸਕ 24-12-2025
ਬੀਜਾ, 23 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)- ਪਿੰਡ ਦਹਿੜੂ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਨੌਜਵਾਨਾਂ ਦੇ ਸਹਿਯੋਗ ਨਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਧੰਨ ਮਾਤਾ ਗੁਜਰੀ ਜੀ, ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਤੀਸਰਾ ਮਹਾਨ ਗੁਰਮਤਿ ਸਮਾਗਮ ਮਿਤੀ 24 ਦਸੰਬਰ ਦਿਨ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਵਲੋਂ ਇਸ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ | ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ਪ੍ਰਚਾਰਕ ਭਾਈ ਪਰਮਜੀਤ ਸਿੰਘ ਗੁਰਦਾਸਪੁਰੀ ਨੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹਜ਼ੂਰੀ ਕਥਾ ਵਾਚਕ ਗਿਆਨੀ ਸਤਨਾਮ ਸਿੰਘ ਪੰਜੋਖੜਾ ਸਾਹਿਬ ਵਾਲੇ ਅਤੇ ਪੰਥ ਦੇ ਪ੍ਰਸਿੱਧ ਪ੍ਰਚਾਰਕ ਬਾਬਾ ਹਰਦੇਵ ਸਿੰਘ ਮਕਸੂਦੜੇ ਵਾਲੇ ਪਹੁੰਚ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਗਮ ਅਗਲੀ ਖ਼ਬਰ ਜੋੜ ਮੇਲ ਦੇ ਸੁਰੱਖਿਆ ਪ੍ਰਬੰਧਾਂ ਦਾ ਐੱਸ. ਐੱਸ. ਪੀ. ਨੇ ਲਿਆ ਜਾਇਜ਼ਾ
Ad Position 24