ਪਿੰਡ ਘੁਡਾਣੀ ਕਲਾਂ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਕੀਰਤਨ ਦਰਬਾਰ 26 ਤੇ 27 ਨੂੰ
ਅਜੀਤ ਡੈਸਕ
25-12-2025
ਰਾੜਾ ਸਾਹਿਬ, 24 ਦਸੰਬਰ (ਸੁਖਵੀਰ ਸਿੰਘ ਚਣਕੋਈਆਂ)- ਇਤਿਹਾਸਕ ਨਗਰ ਘੁਡਾਣੀ ਕਲਾਂ ਵਿਖੇ ਗੁਰਦੁਆਰਾ ਗੁਰੂ ਰਵਿਦਾਸ ਸਾਹਿਬ ਵਿਖੇ ਸਾਹਿਬਜ਼ਾਦਿਆਂ 'ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ 26 ਅਤੇ 27 ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਭਾਈ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੀਰਤਨ ਦਰਬਾਰ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਲਜੀਤ ਸਿੰਘ ਰੌਣੀ ਜਥੇ ਸਮੇਤ ਸਹੀਦੀ ਭਰਿਆ ਇਤਿਹਾਸ ਸੰਗਤਾਂ ਨਾਲ ਸਾਂਝਾ ਕਰਨਗੇ | ਇਸ ਮੌਕੇ ਸੁਖਪ੍ਰੀਤ ਸਿੰਘ, ਪ੍ਰਭਜੋਤ ਸਿੰਘ ਤੇ ਬੰਤ ਸਿੰਘ ਘੁਡਾਣੀ ਆਦਿ ਸਨ |