11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਯੂਰੋ ਕਿਡਜ਼ ਐਂਡ ਡਰੀਮ ਬੈਰੀ ਕਾਨਵੈਂਟ ਸਕੂਲ ਦੋਰਾਹਾ ਵਿਖੇ ਸ਼ਹੀਦੀ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 25-12-2025
ਦੋਰਾਹਾ, 24 ਦਸੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਯੂਰੋ ਕਿਡਜ਼ ਐਂਡ ਡਰੀਮ ਬੈਰੀ ਕਾਨਵੈਂਟ ਸਕੂਲ ਦੋਰਾਹਾ ਵਿਖੇ ਮੈਨੇਜਮੈਂਟ ਡਾਇਰੈਕਟਰ ਰਜਤ ਸ਼ਰਮਾ ਦੀ ਅਗਵਾਈ ਵਿੱਚ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਸਮੇਂ ਅਧਿਆਪਕਾ ਵੱਲੋਂ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਗਿਆਨ ਦਿੱਤਾ ਗਿਆ, ਜਦਕਿ ਬੱਚਿਆਂ ਵੱਲੋਂ ਵੀ ਆਪੋਂ ਆਪਣੇ ਤਰੀਕੇ ਨਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸਮਰਪਿਤ ਕਵਿਤਾਵਾਂ ਤੇ ਸ਼ਬਦ ਪੇਸ਼ ਕੀਤੇ | ਵਿਦਿਆਰਥੀਆਂ ਅੱਗੇ ਪਿੰ੍ਰਸੀਪਲ ਸੁਰਿੰਦਰਪਾਲ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੀ ਕੌਮ ਲਈ ਨਿੱਕੀਆਂ ਜਿੰਦਾਂ ਨੂੰ ਕੁਰਬਾਨ ਕੀਤਾ ਅਤੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ ਲਈ ਆਪਣਾ ਪੂਰਾ ਸਰਬੰਸ ਵਾਰ ਦਿੱਤਾ | ਇਸ ਮੌਕੇ ਮੁੱਖ ਮਹਿਮਾਨ ਚੇਅਰਮੈਨ ਜਤਿੰਦਰ ਸ਼ਰਮਾ, ਡਾਇਰੈਕਟਰ ਨੀਰਜ ਸ਼ਰਮਾ, ਸੁਮਨ ਸ਼ਰਮਾ, ਸੋਨੀਆਂ ਸ਼ਰਮਾ, ਪਿ੍ੰਸੀਪਲ ਸੁਰਿੰਦਰਪਾਲ ਕੌਰ ਤੋਂ ਇਲਾਵਾ ਅਮਨਦੀਪ ਕੌਰ, ਜਸਵਿੰਦਰ ਕੌਰ, ਕੋਮਲ ਸ਼ਰਮਾ, ਨਵਪ੍ਰੀਤ ਕੌਰ, ਜਸਪ੍ਰੀਤ ਕੌਰ, ਨਵਦੀਪ ਕੌਰ, ਮੁਸ਼ਕਾਨ ਭਾਟੀਆ, ਰਾਜਵਿੰਦਰ ਕੌਰ, ਬਲਜੀਤ ਕੌਰ, ਸਰਬਜੀਤ ਕੌਰ, ਸ਼ੁਭਮ ਸ਼ਰਮਾ, ਮੀਨੂੰ, ਰੇਨੂੰ, ਰਾਜੂ ਸਿੰਘ, ਗੁਰਬਿੰਦਰ ਸਿੰਘ ਅਤੇ ਇੰਦਰਜੀਤ ਸਿੰਘ ਆਦਿ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਕਾਨੰੂਨੀ ਸੇਵਾਵਾਂ ਅਥਾਰਿਟੀ ਖੰਨਾ ਜੱਜ ਭੁਪਿੰਦਰ ਮਿੱਤਲ ਵੱਲੋਂ 'ਯੂਥ ਅਗੇਂਸਟ ਡਰੱਗਜ਼' ਮੁਹਿੰਮ ਤਹਿਤ ਨੁੱਕੜ... ਅਗਲੀ ਖ਼ਬਰ ਏ. ਐਸ. ਕਾਲਜ, ਖੰਨਾ ਵਿਖੇ 7-ਰੋਜ਼ਾ ਐਨ. ਐਸ. ਐਸ. ਕੈਂਪ ਦਾ ਉਦਘਾਟਨ
Ad Position 24