ਖੰਨਾ, 24 ਦਸੰਬਰ (ਹਰਜਿੰਦਰ ਸਿੰਘ ਲਾਲ)-ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਚ ਪੰਜਾਬ ਐਂਡ ਸਿੰਧ ਬੈਂਕ ਵਲੋਂ ਕਿਸਾਨ ਦਿਵਸ ਮਨਾਇਆ ਗਿਆ | ਜਿਸ ਵਿਚ ਜਨਰਲ ਮੈਨੇਜਰ ਗੋਪਾਲ ਕ੍ਰਿਸ਼ਨ, ਜ਼ੋਨਲ ਮੈਨੇਜਰ ਮਲਕੀਤ ਸਿੰਘ ਵੀ ਪਹੁੰਚੇ | ਇਸ ਮੌਕੇ ਕਿਸਾਨਾਂ ਨੂੰ ਕਰਜ਼ਾ ਮਨਜ਼ੂਰੀ ਪੱਤਰ ਵੀ ਵੰਡੇ | ਉਨ੍ਹਾਂ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਕਾਫੀ ਹੱਦ ਤੱਕ ਮੌਕੇ ਤੇ ਹੀ ਹੱਲ ਕੀਤੀਆਂ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਆੜ੍ਹਤੀ ਐੋਸੋ. ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਵੀ ਪਹੁੰਚੇ | ਉਨ੍ਹਾਂ ਨੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਜਨਰਲ ਮੈਨੇਜਰ ਨੂੰ ਜਾਣੂ ਕਰਵਾਇਆ | ਜਨਰਲ ਮੈਨੇਜਰ ਅਤੇ ਜੋਨਲ ਮੈਨੇਜਰ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਚੀਫ਼ ਮੈਨੇਜਰ ਪ੍ਰਤੀਕ ਅਗਰਵਾਲ, ਮੈਨੇਜਰ ਸਤਿੰਦਰ ਸਿੰਘ ਢਿੱਲੋਂ, ਮੈਨੇਜਰ ਕਮਲਜੀਤ ਸਿੰਘ ਗਿੱਲ ਪਾਇਲ, ਆੜ੍ਹਤੀ ਸਤੀਸ਼ ਕੁਮਾਰ ਆਦਿ ਹਾਜ਼ਰ ਸਨ |