ਈਸੜੂ, 24 ਦਸੰਬਰ (ਬਲਵਿੰਦਰ ਸਿੰਘ)-ਗੋਪਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਈਸੜੂ ਵਿੱਚ ਪਿੰ੍ਰਸੀਪਲ ਸੁਮਨ ਜੌਲੀ ਦੀ ਅਗਵਾਈ ਵਿੱਚ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਇਸ ਮੌਕੇ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਸਕੂਲ ਦੇ ਵਿਦਿਆਰਥੀਆਂ ਵੱਲੋਂ ਮਾਤਾ ਗੁਜਰੀ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਕਵੀਸ਼ਰੀ ਅਤੇ ਲੈਕਚਰਾਂ ਰਾਹੀਂ ਗੁਰੂ ਚਰਨਾਂ ਵਿੱਚ ਆਪਣੀ ਹਾਜ਼ਰੀ ਲਗਵਾਈ | ਇਸ ਮੌਕੇ ਤੇ ਬੱਚਿਆਂ ਅਤੇ ਉਨ੍ਹਾਂ ਮਾਤਾ-ਪਿਤਾ ਲਈ ਸਕੂਲ ਮੈਨੇਜਮੈਂਟ ਵੱਲੋਂ ਲੰਗਰ ਦਾ ਪ੍ਰਬੰਧ ਕੀਤਾ ਗਿਆ | ਸਕੂਲ ਦੇ ਡਾਇਰੈਕਟਰ ਸੰਜੀਵ ਗੋਪਾਲ ਵੱਲੋਂ ਸਮਾਗਮ ਦੇ ਅੰਤ ਵਿਚ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਇਹ ਸ਼ਹੀਦੀ ਸਾਨੂੰ ਸੱਚ, ਧਰਮ ਅਤੇ ਇਨਸਾਨੀਅਤ ਦੇ ਰਾਹ ਦੇ ਚੱਲਣ ਦੀ ਪੇ੍ਰਰਨਾ ਦਿੰਦੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਮ ਸਿੰਘ, ਸ਼ਿਵ ਗੋਪਾਲ, ਜਸਪ੍ਰੀਤ ਕੌਰ, ਗੁਰਜੀਤ ਕੌਰ, ਸੰਦੀਪ ਕੌਰ, ਹਰਜੋਤ ਕੌਰ, ਰਮਨਜੀਤ ਕੌਰ, ਕਿਰਨਦੀਪ ਕੌਰ, ਹਰਭਜਨ ਕੌਰ, ਅਮਨਦੀਪ ਕੌਰ, ਕੋਮਲਪ੍ਰੀਤ ਕੌਰ, ਕੁਲਦੀਪ ਕੌਰ, ਅਮਨਪ੍ਰੀਤ ਕੌਰ, ਰੀਆ ਵਰਮਾ, ਅੰਮਿ੍ਤਪਾਲ ਕੌਰ, ਕਮਲਜੀਤ ਕੌਰ, ਰਾਜਿੰਦਰ ਕੌਰ, ਹਰਜੀਤ ਕੌਰ, ਸੋਹਨ ਸਿੰਘ, ਬਲਵੀਰ ਕੌਰ, ਸਿੰਦਰ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸਨ |