12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਬਿ੍ਟਿਸ਼ ਕਾਨਵੈਂਟ ਸਕੂਲ ਫ਼ਤਿਹਪੁਰ 'ਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 25-12-2025
ਈਸੜੂ, 24 ਦਸੰਬਰ (ਬਲਵਿੰਦਰ ਸਿੰਘ)-ਬਿ੍ਟਿਸ਼ ਕਾਨਵੈਂਟ ਸਕੂਲ ਫ਼ਤਿਹਪੁਰ ਵਿਖੇ ਪ੍ਰਧਾਨ ਜਤਿੰਦਰਪਾਲ ਸਿੰਘ ਜੌਲੀ, ਚੇਅਰਪਰਸਨ ਸਤਿੰਦਰਜੀਤ ਕੌਰ, ਉਪ ਪ੍ਰਧਾਨ ਨਵੇਰਾ ਜੌਲੀ ਅਤੇ ਪਿ੍ੰਸੀਪਲ ਗਗਨਪ੍ਰੀਤ ਕੌਰ ਗਿੱਲ ਦੀ ਅਗਵਾਈ ਹੇਠ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸਕੂਲ ਦੇ ਅਧਿਆਪਕਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਜਪੁਜੀ ਸਾਹਿਬ, ਸੁਖਮਨੀ ਸਾਹਿਬ ਅਤੇ ਅਨੰਦ ਸਾਹਿਬ ਦੇ ਪਾਠ ਕੀਤੇ ਗਏ ਅਤੇ ਭੋਗ ਪਾਏ ਗਏ | ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਵੱਲੋਂ 'ਮਿੱਤਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ' ਸ਼ਬਦ ਗਾਇਨ ਕੀਤਾ ਗਿਆ | ਵਿਦਿਆਰਥੀਆਂ ਵੱਲੋਂ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ ਸੰਬੰਧੀ ਆਪਣੇ ਭਾਸ਼ਣ ਅਤੇ ਕਵਿਤਾਵਾਂ ਰਾਹੀਂ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਕੂਲ ਵਿੱਚ ਬੱਚਿਆਂ ਨੂੰ ਚਾਰ ਸਾਹਿਬਜ਼ਾਦੇ ਫ਼ਿਲਮ ਦਿਖਾਈ ਗਈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਗਗਨਪ੍ਰੀਤ ਕੌਰ ਗਿੱਲ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸੰਬੰਧਿਤ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੇ ਸਿਧਾਂਤਾਂ 'ਤੇ ਚੱਲਣਾ ਚਾਹੀਦਾ ਹੈ | ਸਕੂਲ ਦੇ ਪ੍ਰਬੰਧਕਾਂ ਵੱਲੋਂ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪਿ੍ੰਸੀਪਲ ਗਗਨਪ੍ਰੀਤ ਕੌਰ ਗਿੱਲ, ਗੁਰਲੀਨ ਕੌਰ, ਗਗਨਦੀਪ ਕੌਰ, ਸੰਦੀਪ ਕੌਰ, ਤਰਨਜੀਤ ਕੌਰ, ਸਰਬਜੀਤ ਕੌਰ, ਸਤਬੀਰ ਕੌਰ, ਜਸਪ੍ਰੀਤ ਕੌਰ, ਨਰਜੀਤ ਕੌਰ, ਗੁਰਵਿੰਦਰ ਕੌਰ, ਜਸਤਿੰਦਰ ਕੌਰ, ਮੁਸਕਾਨ, ਰਾਜਵੀਰ ਕੌਰ, ਕਰਮਜੀਤ ਕੌਰ, ਜਗਰੂਪ ਸਿੰਘ, ਗੁਰਵਿੰਦਰ ਸਿੰਘ, ਗੁਰਸ਼ਰਨ ਸਿੰਘ, ਹਰਦੀਪ ਸਿੰਘ, ਹਰਨੀਤਪਾਲ ਸਿੰਘ, ਮਨਜੀਤ ਕੌਰ, ਲਵਪ੍ਰੀਤ ਕੌਰ, ਪ੍ਰਭਜੋਤ ਕੌਰ, ਪਵਨਦੀਪ ਕੌਰ, ਨਵਪ੍ਰੀਤ ਕੌਰ, ਤਜਿੰਦਰ ਕੌਰ, ਨਰਿੰਦਰ ਕੌਰ, ਨਿਰਮਲ ਕੌਰ, ਕਮਲਪ੍ਰੀਤ ਕੌਰ, ਰਿਚਾ, ਨਿਸ਼ਾ ਸੋਫਤ, ਗਗਨਪ੍ਰੀਤ ਕੌਰ, ਬਲਜੀਤ ਕੌਰ, ਕੰਵਲਜੀਤ ਕੌਰ, ਰਾਜਵੰਤ ਕੌਰ, ਮੀਨਾ, ਅਰਸ਼ਪ੍ਰੀਤ ਕੌਰ ਆਦਿ ਸਟਾਫ ਵੱਲੋਂ ਸੰਗਤਾਂ ਨੂੰ ਲੰਗਰ ਛਕਾਉਣ ਦੀਆਂ ਸੇਵਾਵਾਂ ਨਿਭਾਈਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਧਰੋੜ ਨੰਦਪੁਰ ਸਾਹਨੇਵਾਲ ਦੀ ਟੁੱਟੀ ਸੜ੍ਹਕ ਨੂੰ ਨਵੇਂ ਸਿਰੇ ਤੋਂ ਬਣਾਉਣ ਦਾ ਕੰਮ ਹੋਇਆ ਸ਼ੁਰੂ <br/> ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੁਹਾੜਾ ਵਿਖੇ ਲਗਾਏ ਖ਼ੂਨਦਾਨ ਕੈਂਪ 'ਚ 80 ਯੂਨਿਟ ਖ਼ੂਨਦਾਨ
Ad Position 24