12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਧੰਜਲ ਭਰਾਵਾਂ ਨੇ ਯੂਥ ਕਾਂਗਰਸ ਦੇ ਨਵ-ਨਿਯੁਕਤ ਹਲਕਾ ਪ੍ਰਧਾਨ ਮੋਦਗਿੱਲ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 25-12-2025
ਖੰਨਾ, 24 ਦਸੰਬਰ (ਹਰਜਿੰਦਰ ਸਿੰਘ ਲਾਲ)- ਏ. ਐਸ. ਹਾਈ ਸਕੂਲ ਮੈਨੇਜਮੈਂਟ ਟਰੱਸਟ ਦੇ ਸਾਬਕਾ ਪ੍ਰਧਾਨ ਤੇ ਕੌਂਸਲਰ ਸ਼ਮਿੰਦਰ ਸਿੰਘ ਮਿੰਟੂ ਧੰਜਲ ਅਤੇ ਯੂਥ ਕਾਂਗਰਸ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਧੰਜਲ ਨੇ ਵਿਧਾਨ ਸਭਾ ਹਲਕਾ ਖੰਨਾ ਦੇ ਨਵ-ਨਿਯੁਕਤ ਪ੍ਰਧਾਨ ਵਿਜੇ ਮੋਦਗਿੱਲ ਨੂੰ ਸਨਮਾਨਿਤ ਕੀਤਾ |
ਉਨ•ਾਂ ਕਿਹਾ ਕਿ ਪਾਰਟੀ ਹਾਈਕਮਾਂਡ ਵੱਲੋਂ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਵਾਲੀ ਨੌਜਵਾਨ ਟੀਮ ਦੇ ਨੌਜਵਾਨ ਯੂਥ ਕਾਂਗਰਸ ਵਿਚ ਲਗਾਤਾਰ ਕਾਰਜਸ਼ੀਲ ਯੂਥ ਆਗੂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ, ਜਿਸ ਨਾਲ ਯੂਥ ਕਾਂਗਰਸ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਜਿੱਥੇ ਵਿਜੇ ਮੋਦਗਿੱਲ ਵੱਲੋਂ ਵਿਧਾਨ ਸਭਾ ਹਲਕਾ ਖੰਨਾ ਅਧੀਨ ਪੈਂਦੇ ਸਮੂਹ ਪਿੰਡਾਂ ਅਤੇ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਬੂਥ ਪੱਧਰ 'ਤੇ ਨੌਜਵਾਨਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਣ ਲਈ ਜ਼ਿੰਮੇਵਾਰੀ ਸੌਂਪੀ ਗਈ ਹੈ | ਜ਼ਿਕਰਯੋਗ ਹੈ ਕਿ ਵਿਜੇ ਮੋਦਗਿੱਲ ਇਸ ਤੋਂ ਪਹਿਲਾਂ ਵੀ ਮੀਤ ਪ੍ਰਧਾਨ ਵਜੋਂ ਜ਼ਿੰਮੇਵਾਰੀ ਨਿਭਾਅ ਰਹੇ ਸਨ | ਇਸ ਮੌਕੇ ਸ਼ਮਿੰਦਰ ਸਿੰਘ ਮਿੰਟੂ ਧੰਜਲ, ਹਰਪ੍ਰੀਤ ਸਿੰਘ ਧੰਜਲ ਪੰਜਾਬ ਯੂਥ ਕਾਂਗਰਸ ਦੇ ਸੂਬਾ ਸਕੱਤਰ ਅੰਕਿਤ ਸ਼ਰਮਾ ਅਤੇ ਖੰਨਾ ਜ਼ਿਲ•ਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਆਸ਼ੀਸ਼ ਗਰਗ, ਕੌਂਸਲਰ ਪਤੀ ਰਣਬੀਰ ਸਿੰਘ ਕਾਕਾ, ਅਮਨ ਕਟਾਰੀਆ, ਹਰਮਨ ਸ਼ੇਰਗਿੱਲ, ਰਤਨ ਆਨੰਦ, ਨਿਤਿਨ ਕੌਸ਼ਲ, ਧਰਮਜੀਤ ਸਿੰਘ ਘਟੌੜਾ, ਰਾਜਵਿੰਦਰ ਸਿੰਘ, ਬੰਟੀ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਭੀਖੀ ਖੱਟੜਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਇਆ ਅਗਲੀ ਖ਼ਬਰ ਧਰੋੜ ਨੰਦਪੁਰ ਸਾਹਨੇਵਾਲ ਦੀ ਟੁੱਟੀ ਸੜ੍ਹਕ ਨੂੰ ਨਵੇਂ ਸਿਰੇ ਤੋਂ ਬਣਾਉਣ ਦਾ ਕੰਮ ਹੋਇਆ ਸ਼ੁਰੂ <br/>
Ad Position 24