ਰਾੜਾ ਸਾਹਿਬ, 25 ਦਸੰਬਰ (ਪ੍ਰੀਤਮ ਸਿੰਘ ਮੁਕੰਦਪੁਰੀ)- ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਕੌਮੀ ਮੀਤ ਪ੍ਰਧਾਨ, ਜਥੇਦਾਰ ਮਨਜੀਤ ਸਿੰਘ ਮਦਨੀਪੁਰ ਇੰਚਾਰਜ ਹਲਕਾ ਪਾਇਲ ਅਤੇ ਜਥੇਦਾਰ ਰਘਬੀਰ ਸਿੰਘ ਸਹਾਰਨ ਮਾਜਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਧਰਮ ਦੇ ਨਾਂ ਤੋਂ ਵਾਰੇ ਜਾਣ ਵਾਲੀਆਂ ਰੂਹਾਂ ਦੇ ਇਤਿਹਾਸ ਵਿਚ ਸਾਹਿਬਜ਼ਾਦਿਆਂ ਦੀ ਵਿਲੱਖਣ, ਅਦੁੱਤੀ ਅਤੇ ਲਾਸਾਨੀ ਸ਼ਹਾਦਤ ਸਦਕਾ ਉਨ੍ਹਾਂ ਦਾ ਨਾਮ ਸੁਨਹਿਰੀ ਹਰਫ਼ਾਂ ਵਿੱਚ ਅੰਕਿਤ ਹੈ ਅਤੇ ਉਨ੍ਹਾਂ ਦੀ ਸ਼ਹਾਦਤ ਅਨੰਤ ਕਾਲ ਤੱਕ ਆਪਣੇ ਅਕੀਦੇ ਲਈ ਮਰ ਮਿਟਣ ਵਾਲੀਆਂ ਕੌਮਾਂ ਅਤੇ ਸੰਘਰਸ਼ਸ਼ੀਲ ਸ਼ਖ਼ਸੀਅਤਾਂ ਲਈ ਪੇ੍ਰਰਨਾ ਸੋ੍ਰਤ ਬਣੀ ਰਹੇਗੀ | ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖ ਧਰਮ ਦੇ ਸ਼ਾਨਾਮੱਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਉਹ ਮਾਪੇ ਆਪਣੇ ਬੱਚਿਆਂ ਨੂੰ ਸ਼ਹੀਦੀ ਸਮਾਗਮਾਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੇ ਕੋਰੇ ਮਨ ਵਿਚ ਧਰਮ ਪ੍ਰਤੀ ਲਗਨ ਅਤੇ ਸਤਿਕਾਰ ਪੈਦਾ ਕਰਨ ਲਈ ਸਾਹਿਬਜ਼ਾਦਿਆਂ ਦੀਆਂ ਸਾਖੀਆਂ ਜ਼ਰੂਰ ਸੁਣਾਉਣ |