18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਫੱਲੇਵਾਲ ਸਕੂਲ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Ad Position 21
No active advertisement
ਅਜੀਤ ਡੈਸਕ 26-12-2025
ਅਹਿਮਦਗੜ੍ਹ, 25 ਦਸੰਬਰ (ਰਵਿੰਦਰ ਪੁਰੀ)-ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਖ਼ੁਰਦ ਵਿਖੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਮੁੱਖ ਰੱਖਦਿਆਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਵਿਚ ਸਕੂਲ ਦੀ ਮੈਨੇਜਮੈਂਟ ਦੇ ਪ੍ਰਧਾਨ ਸੁਖਦੇਵ ਸਿੰਘ ਵਾਲੀਆ, ਐੱਮ. ਡੀ. ਗੁਰਮਤਪਾਲ ਸਿੰਘ ਵਾਲੀਆ, ਰਮਨਪ੍ਰੀਤ ਕੌਰ, ਪਿ੍ੰਸੀਪਲ ਦਲਜੀਤ ਕੌਰ ਅÏਲਖ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ ਗਈ | ਸਕੂਲ ਮੈਨੇਜਮੈਂਟ ਅਤੇ ਪਿ੍ੰਸੀਪਲ ਨੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਦੱਸਿਆ | ਸਕੂਲ ਦੇ ਵਿਦਿਆਰਥੀਆਂ ਵਲੋਂ ਸ਼੍ਰੀ ਜਪੁਜੀ ਸਾਹਿਬ ਤੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਜਾਪ ਕੀਤੇ ਗਏ | ਬਾਬਾ ਰਜਨੀਸ਼ ਸਿੰਘ (ਨੱਥੂਮਾਜਰਾ) ਨੇ ਦੀਵਾਨ ਸਜਾਏ ਅਤੇ ਰਸਭਿੰਨਾ ਕੀਰਤਨ ਕੀਤਾ | ਮੈਨੇਜਮੈਂਟ ਅਤੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਤੁਹਾਨੂੰ ਇਨ੍ਹਾਂ ਚਾਰੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਹੀਂ ਭੁੱਲਣਾ ਚਾਹੀਦਾ |
Ad Position 22
No active advertisement
ਪਿਛਲੀ ਖ਼ਬਰ ਏ. ਐਸ. ਕਾਲਜ, ਖੰਨਾ ਵਿਖੇ 7 ਰੋਜ਼ਾ ਐਨ. ਐਸ. ਐਸ ਕੈਂਪ ਅਗਲੀ ਖ਼ਬਰ ਸਰਪੰਚ ਡਾ. ਗਗਨਦੀਪ ਸਿੰਘ ਢਿੱਲੋਂ ਨੂੰ ਸਦਮਾ- ਵੱਡੇ ਮਾਤਾ ਸਵਰਗਵਾਸ
Ad Position 24