18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਕੈਂਬਰਿਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਚੋਮੋਂ ਮਲੌਦ 'ਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 26-12-2025
ਮਲੌਦ, 25 ਦਸੰਬਰ (ਸਹਾਰਨ ਮਾਜਰਾ)- ਕੈਂਬਰਿਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਚੋਮੋਂ ਮਲੌਦ ਵਿਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਅਤੇ ਵੀਰ ਬਾਲ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਦੌਰਾਨ ਵਿਦਿਆਰਥੀਆਂ ਵਲੋਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕਵਿਤਾਵਾਂ ਅਤੇ ਭਾਵਪੂਰਨ ਭਾਸ਼ਣ ਪੇਸ਼ ਕੀਤੇ ਗਏ | ਇਸ ਮੌਕੇ ਪਿ੍ੰਸੀਪਲ ਸੰਜੀਵ ਕੁਮਾਰ ਸ਼ਰਮਾ ਮੋਦਗਿਲ ਨੇ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ, ਅਟੱਲ ਹੌਂਸਲੇ ਅਤੇ ਮਹਾਨ ਬਲੀਦਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਕਰਮਦੀਪ ਕੌਰ, ਸ਼ਿੰਦਰਪਾਲ ਕੌਰ, ਹਰਪ੍ਰੀਤ ਸਿੰਘ, ਤਰਲੋਚਨ ਸਿੰਘ, ਸੰਦੀਪ ਕੌਰ, ਮਨਪ੍ਰੀਤ ਕੌਰ, ਸਿਮਰਨਜੀਤ ਕੌਰ, ਜੋਤੀ, ਰਣਜੀਤ ਕੌਰ, ਕਮਲ, ਜਸਪ੍ਰੀਤ ਕੌਰ, ਕਿਰਨਬਾਲ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ, ਨੰਗਲ ਵਿਚ ਅਧਿਆਪਕਾਂ ਲਈ ਏ. ਆਈ. ਵਰਕਸ਼ਾਪ ਲਗਾਈ ਅਗਲੀ ਖ਼ਬਰ ਏ. ਐਸ. ਕਾਲਜ, ਖੰਨਾ ਵਿਖੇ 7 ਰੋਜ਼ਾ ਐਨ. ਐਸ. ਐਸ ਕੈਂਪ
Ad Position 24