18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸ਼ੋ੍ਰਮਣੀ ਅਕਾਲੀ ਦਲ ਹਲਕਾ ਪਾਇਲ ਵਲੋਂ ਹੜ੍ਹ ਪੀੜਤਾਂ ਲਈ ਕਣਕ ਦਾ ਟਰੱਕ ਰਵਾਨਾ

Ad Position 21
No active advertisement
ਅਜੀਤ ਡੈਸਕ 26-12-2025
ਮਲੌਦ, 25 ਦਸੰਬਰ (ਦਿਲਬਾਗ ਸਿੰਘ ਚਾਪੜਾ)- ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਪਿੰਡ ਪੰਧੇਰ ਖੇੜੀ ਤੋਂ ਹਲਕਾ ਪਾਇਲ ਦੇ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਦੀ ਅਗਵਾਈ ਅਤੇ ਸੀਨੀਅਰ ਆਗੂਆਂ ਦੀ ਹਾਜ਼ਰੀ ਫ਼ਾਜ਼ਿਲਕਾ ਇਲਾਕੇ ਵਿਖੇ ਕਣਕ ਦਾ ਟਰੱਕ ਰਵਾਨਾ ਕੀਤਾ | ਇਸ ਮੌਕੇ ਹਲਕਾ ਪਾਇਲ ਦੇ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਅਤੇ ਕੌਮੀ ਸੀ. ਮੀਤ ਪ੍ਰਧਾਨ ਇੰਜੀ. ਜਗਦੇਵ ਸਿੰਘ ਬੋਪਾਰਾਏ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹਾਂ ਸਮੇਂ ਆਪਣੇ ਅਤੇ ਪਾਰਟੀ ਵਲੋਂ ਹਰ ਤਰ੍ਹਾਂ ਦੀ ਮਦਦ ਕੀਤੀ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਰਘਵੀਰ ਸਿੰਘ ਸਹਾਰਨ ਮਾਜਰਾ, ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ, ਕੌਮੀ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਪਰਾਂ, ਸਰਕਲ ਪ੍ਰਧਾਨ ਪਿ੍ਤਪਾਲ ਸਿੰਘ ਝੱਮਟ, ਜਗਜੀਤ ਸਿੰਘ ਦੌਲਤਪੁਰ, ਸ਼ਿਵਰਾਜ ਸਿੰਘ ਜੱਲ੍ਹਾ, ਜਗਦੇਵ ਸਿੰਘ ਦਬੁਰਜੀ, ਸਰਬਜੀਤ ਸਿੰਘ ਸੇਠੀ, ਜਸਵੀਰ ਸਿੰਘ ਨਿਜਾਮਪੁਰ, ਬਲਵੰਤ ਸਿੰਘ ਘਲੋਟੀ, ਜੀਵਨ ਸਿੰਘ ਰਾਜਗੜ੍ਹ, ਗੁਰਦੀਪ ਸਿੰਘ ਬਾਵਾ, ਜੋਰਾ ਸਿੰਘ, ਨਿਰਮਲ ਸਿੰਘ ਨਿੰਮਾ, ਬਲਵਿੰਦਰ ਸਿੰਘ ਸਿਆੜ੍ਹ, ਜਬਰ ਸਿੰਘ ਦੁਧਾਲ, ਚਰਨਜੀਤ ਸਿੰਘ ਰਾਮਗੜ੍ਹ ਸਰਦਾਰਾਂ, ਗੁਰਮੁੱਖ ਸਿੰਘ, ਬਲਵੀਰ ਸਿੰਘ, ਰਘਵੀਰ ਸਿੰਘ ਕੂਹਲੀ, ਨਾਜਰ ਸਿੰਘ ਕੂਹਲੀ, ਬੇਅੰਤ ਸਿੰਘ ਪੰਧੇਰ ਖੇੜੀ, ਸੁਖਵੀਰ ਸਿੰਘ, ਰਜਿੰਦਰ ਸਿੰਘ ਸੋਨੀ ਖੇੜੀ, ਗੁਰਪ੍ਰੀਤ ਸਿੰਘ ਗੋਗੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੋਰਾਹਾ ਨੇੜਲੇ ਪਿੰਡ ਰਾਜਗੜ੍ਹ ਦੇ ਕਾਰਜਕਾਰੀ ਸਰਪੰਚ 'ਤੇ ਨੌਜਵਾਨ ਨੇ ਚਲਾਈਆਂ ਗੋਲੀਆਂ ਅਗਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ 'ਸਫ਼ਰ-ਏ-ਸ਼ਹਾਦਤ' ਨੂੰ ਸਮਰਪਿਤ ਸਮਾਗਮ
Ad Position 24