ਰਾੜਾ ਸਾਹਿਬ, 25 ਦਸੰਬਰ (ਪ੍ਰੀਤਮ ਸਿੰਘ ਮੁਕੰਦਪੁਰੀ)- ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਸਾਬਕਾ ਮੰਤਰੀ ਅਤੇ ਬਲਵੰਤ ਸਿੰਘ ਘਲੋਟੀ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵੋਟ ਪ੍ਰਤੀਸ਼ਤਤਾ ਵਿਚ ਹੋਏ ਵੱਡੇ ਵਾਧੇ ਨਾਲ ਜਿੱਥੇ ਸਮੁੱਚੇ ਅਕਾਲੀ ਦਲ ਵਰਕਰਾਂ ਅਤੇ ਲੋਕਾਂ ਵਿੱਚ ਉਤਸ਼ਾਹ ਪੈਦਾ ਹੋਇਆ ਹੈ, ਉੱਥੇ ਦੂਜੀਆਂ ਪਾਰਟੀਆਂ ਨੂੰ ਚਿਤਾਵਨੀ ਵੀ ਦਿੱਤੀ ਹੈ | ਹੁਣ ਲੋਕ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਨ ਲਈ ਤਤਪਰ ਹਨ | ਇਸ ਲਈ ਆਗਾਮੀ ਸੂਬਾਈ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਸਿਰਮੌਰ ਖੇਤਰੀ ਪਾਰਟੀ ਵਜੋਂ ਸਾਹਮਣੇ ਆਵੇਗਾ | ਇਸ ਸਮੇਂ ਸਰਪੰਚ ਜਸਪ੍ਰੀਤ ਸਿੰਘ ਜੱਸੀ, ਲੱਖਾ ਘਲੋਟੀ, ਪ੍ਰਧਾਨ ਇੰਦਰਜੀਤ ਸਿੰਘ, ਰੂਪ ਸਿੰਘ, ਸੀਪਾ ਘਲੋਟੀ, ਮਨੂ ਘਲੋਟੀ, ਪੀਤਾ, ਮਾਨ ਸਿੰਘ, ਤਰਲੋਚਨ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ |