17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਹਾਈਵੇ 'ਤੇ ਖੜ੍ਹੇ ਟਰੱਕ ਨਾਲ ਮੋਟਰਸਾਈਕਲ ਦੀ ਟੱਕਰ, 1 ਨੌਜਵਾਨ ਦੀ ਮੌਤ, 2 ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 27-12-2025
ਬੀਜਾ, 26 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਕੋਟਾਂ ਦੇ ਨਜ਼ਦੀਕ ਨੈਸ਼ਨਲ ਹਾਈਵੇ 'ਤੇ ਧੁੰਦ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿਚ 1 ਵਿਅਕਤੀ ਦੀ ਮੌਤ ਅਤੇ 2 ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ | ਮਿਲੀ ਜਾਣਕਾਰੀ ਅਨੁਸਾਰ ਤਿੰਨ ਦੋਸਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸੀ | ਇਹ ਗੁਰਦੁਆਰਾ ਸਾਹਿਬ ਕੋਟਾਂ ਦੇ ਨਜ਼ਦੀਕ ਪਹੁੰਚੇ ਤਾਂ ਅੱਗੇ ਨੈਸ਼ਨਲ ਹਾਈਵੇ 'ਤੇ ਖ਼ਰਾਬ ਹੋਇਆ ਟਰੱਕ ਖੜਾ ਸੀ, ਜਿਸ ਦੇ ਪਿਛਲੇ ਪਾਸੇ ਮੋਟਰਸਾਈਕਲ ਦੀ ਟੱਕਰ ਹੋ ਗਈ | ਹਾਦਸੇ ਵਿਚ ਬਾਈਕ ਸਵਾਰ 1 ਨੌਜਵਾਨ ਦੀ ਮੌਤ ਹੋ ਗਈ ਅਤੇ 2 ਗੰਭੀਰ ਰੂਪ ਵਿਚ ਜ਼ਖਮੀ ਹੋ ਗਏ | ਰਾਹਗੀਰਾਂ ਵਲੋਂ ਇਸ ਦੀ ਸੂਚਨਾ ਪੁਲਿਸ ਦੀ ਐੱਸ. ਐੱਸ. ਐੱਫ. ਦੀ ਟੀਮ ਨੂੰ ਦਿੱਤੀ ਗਈ | ਮੌਕੇ 'ਤੇ ਪਹੁੰਚੇ ਐੱਸ. ਐੱਸ. ਐੱਫ. ਟੀਮ ਦੇ ਸਬ ਇੰਸਪੈਕਟਰ ਸੁਖਦੇਵ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਘਟਨਾ ਸਥਾਨ 'ਤੇ ਪਹੁੰਚੇ | ਜਿੱਥੇ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ | ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਹਾਦਸੇ ਵਿਚ ਮਰਨ ਵਾਲਾ ਨੌਜਵਾਨ ਪਵਨ ਪੁੱਤਰ ਰਾਮ ਪ੍ਰਸ਼ਾਦ ਵਾਸੀ ਭਗਵਾਨ ਨਗਰ ਢੋਲੇਵਾਲ ਦਾ ਸੀ | ਜਦਕਿ ਜ਼ਖਮੀਆਂ ਦੀ ਪਹਿਚਾਣ ਇਸ਼ਾਨ ਵਾਸੀ ਗਿਆਸਪੁਰਾ ਲੁਧਿਆਣਾ ਅਤੇ ਅਨਮੋਲ ਵਾਸੀ ਢੋਲੇਵਾਲ, ਲੁਧਿਆਣਾ ਵਜੋਂ ਹੋਈ ਹੈ | ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਖੰਨਾ ਦੇ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਰਖਵਾਇਆ ਗਿਆ ਹੈ | ਇਨ੍ਹਾਂ ਨੌਜਵਾਨਾਂ ਦੇ ਪਰਿਵਾਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਪੁਲਿਸ ਚੌਂਕੀ ਕੋਟਾਂ ਵਲੋਂ ਸੜਕ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਇਆ ਦੇਵੀ ਗੋਇਲ ਪਬਲਿਕ ਸਕੂਲ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਅਗਲੀ ਖ਼ਬਰ ਕੌਂਸਲ ਦੀ ਨਵੀਂ ਵਾਰਡਬੰਦੀ ਦਾ ਨਕਸ਼ਾ ਲਾ ਕੇ ਹਟਾਉਣ ਦਾ ਕਾਂਗਰਸੀ ਅਤੇ ਅਕਾਲੀ ਨੇਤਾਵਾਂ ਵਲੋਂ ਵਿਰੋਧ
Ad Position 24