17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਆਰੀਆ ਕਾਲਜ ਗਰਲਜ਼ ਸੈਕਸ਼ਨ ਵਿਖੇ ਡਿਜੀਟਲ ਮਾਰਕੀਟਿੰਗ 'ਤੇ ਵੈਲਿਊ ਐਡਿਡ ਵਰਕਸ਼ਾਪ ਸਮਾਪਤ

Ad Position 21
No active advertisement
ਅਜੀਤ ਡੈਸਕ 27-12-2025
ਲੁਧਿਆਣਾ, 26 ਦਸੰਬਰ (ਜਸਵਿੰਦਰ ਸਿੰਘ)-ਆਰੀਆ ਕਾਲਜ ਗਰਲਜ਼ ਸੈਕਸ਼ਨ ਦੇ ਕਾਮਰਸ ਵਿਭਾਗ ਨੇ ਵਿਦਿਆਰਥੀਆਂ ਨੂੰ ਡਿਜੀਟਲ ਯੁੱਗ ਲਈ ਜ਼ਰੂਰੀ ਹੁਨਰਾਂ ਨਾਲ ਲੈਸ ਕਰਨ ਦੇ ਉਦੇਸ਼ ਨਾਲ ਡਿਜੀਟਲ ਮਾਰਕੀਟਿੰਗ 'ਤੇ ਦਸ ਦਿਨਾਂ ਵੈਲਿਊ ਐਡਿਡ ਵਰਕਸ਼ਾਪ ਦਾ ਪ੍ਰਬੰਧ ਕੀਤਾ | ਵਰਕਸ਼ਾਪ ਦਾ ਉਦਘਾਟਨ ਇੰਚਾਰਜ ਡਾ. ਮਮਤਾ ਕੋਹਲੀ ਨੇ ਕੀਤਾ | ਵਰਕਸ਼ਾਪ ਵਿੱਚ ਸੋਸ਼ਲ ਮੀਡੀਆ ਮਾਰਕੀਟਿੰਗ, ਸਰਚ ਇੰਜਨ ਔਪਟੀਮਾਈਜੇਸ਼ਨ ਸਮੱਗਰੀ ਸਿਰਜਣਾ, ਔਨਲਾਈਨ ਬ੍ਰਾਂਡਿੰਗ ਅਤੇ ਡਿਜੀਟਲ ਇਸ਼ਤਿਹਾਰਬਾਜ਼ੀ ਵਰਗੇ ਮਹੱਤਵਪੂਰਨ ਖੇਤਰਾਂ ਨੂੰ ਸ਼ਾਮਲ ਕੀਤਾ ਗਿਆ | ਵਿਹਾਰਕ ਸਿੱਖਿਆ ਨੂੰ ਵਧਾਉਣ ਲਈ, ਪੋਸਟਰ ਮੇਕਿੰਗ ਮੁਕਾਬਲਾ ਅਤੇ ਡਿਜੀਟਲ ਇਸ਼ਤਿਹਾਰ ਅਤੇ ਡਿਜੀਟਲ ਪੈਂਫਲੇਟ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ | ਸਕੱਤਰ ਡਾ. ਐਸ. ਐਮ. ਸ਼ਰਮਾ ਅਤੇ ਪਿ੍ੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਨੇ ਉਦਯੋਗ-ਸੰਬੰਧਿਤ ਡਿਜੀਟਲ ਯੋਗਤਾਵਾਂ ਨਾਲ ਨੌਜਵਾਨ ਲੜਕੀਆਂ ਨੂੰ ਸਸ਼ਕਤ ਬਣਾਉਣ ਵਿਚ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ | ਪ੍ਰੋਗਰਾਮ ਦਾ ਤਾਲਮੇਲ ਸਰਿਤਾ, ਦਿਵਿਆ, ਪਿ੍ਯੰਕਾ, ਸੁਸ਼ਰੀ ਆਸਥਾ ਅਤੇ ਸ਼ਵੇਤਾ ਦੁਆਰਾ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪਿੰਡ ਕਲਾੜ੍ਹ ਵਿਖੇ ਸਰੋਏ ਗੋਤ ਦਾ ਸਾਲਾਨਾ ਜੋੜ ਮੇਲਾ ਕੱਲ੍ਹ 28 ਦਸੰਬਰ ਤੋਂ ਸ਼ੁਰੂ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ
Ad Position 24