ਮਲੌਦ, 26 ਦਸੰਬਰ (ਸਹਾਰਨ ਮਾਜਰਾ)-ਸਰੋਏ ਗੋਤ ਦੇ ਬਾਬਾ ਸੁੱਖਾ ਸਿੰਘ ਸ਼ਹੀਦਾਂ ਦੀ ਯਾਦ ਵਿਚ ਸਲਾਨਾ ਜੋੜ ਮੇਲਾ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਸਹਿਯੋਗ ਨਾਲ 30 ਦਸੰਬਰ 2025 ਦਿਨ ਮੰਗਲਵਾਰ ਨੂੰ ਪਿੰਡ ਕਲਾੜ੍ਹ ਜ਼ਿਲ੍ਹਾ ਲੁਧਿਆਣਾ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ | ਭਾਈ ਸੰਤੋਖ ਸਿੰਘ ਸਰੋਏ ਨੇ ਦੱਸਿਆ ਕਿ ਕੱਲ੍ਹ 28 ਦਸੰਬਰ 2025 ਦਿਨ ਐਤਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 30 ਦਸੰਬਰ 2025 ਦਿਨ ਮੰਗਲਵਾਰ ਨੂੰ ਸਵੇਰੇ 9.30 ਵਜੇ ਭੋਗ ਪਾਏ ਜਾਣਗੇ | ਉਪਰੰਤ ਪੰਜਾਬ ਦੇ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਜਥੇ ਸਰੋਏ ਗੋਤ ਬਾਰੇ ਅਤੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਬਾਬਾ ਕੁਲਦੀਪ ਸਿੰਘ ਸਰੋਏ, ਬਾਬਾ ਸੁਖਵਿੰਦਰ ਸਿੰਘ ਗੁੱਗੀ, ਕੁਲਵਿੰਦਰ ਸਿੰਘ, ਸੋਹਣ ਸਿੰਘ ਆਦਿ ਹਾਜ਼ਰ ਸਨ |