ਮਾਛੀਵਾੜਾ ਸਾਹਿਬ, 26 ਦਸੰਬਰ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਭਾਈ ਗਨੀ ਖਾਂ ਨਬੀ ਖਾਂ ਸਾਹਿਬ ਵਿਖੇ 'ਸਫ਼ਰ ਏ ਸਿਦਕ' ਦੀ ਦੂਜੀ ਰਾਤ ਰਾਗੀ ਜਥਿਆਂ ਤੋਂ ਇਲਾਵਾ ਪੰਥ ਦੇ ਪ੍ਰਸਿੱਧ ਵਿਦਵਾਨ ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲਿਆਂ ਵਲੋਂ ਕਥਾ ਪ੍ਰਵਾਹ ਚਲਾਇਆ ਗਿਆ | ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਲਖਵੀਰ ਸਿੰਘ ਲੱਖੀ ਨੇ ਦੱਸਿਆ ਕਿ ਇਹ ਧਾਰਮਿਕ ਸਮਾਗਮ ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਮਹਿੰਦਰ ਸਿੰਘ ਅਤੇ ਬਾਬਾ ਛਿੰਦਰ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਵਿਚ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਕਰਵਾਇਆ ਗਿਆ¢ ਇਸ ਮੌਕੇ ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ, ਭਾਈ ਅਰਵਿੰਦਰ ਸਿੰਘ ਨੂਰ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਅਤੇ ਭਾਈ ਬਲਦੇਵ ਸਿੰਘ ਬੁਲੰਦਪੁਰੀ ਵਾਲਿਆਂ ਦੇ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ | ਉਪਰੰਤ ਪ੍ਰਸਿੱਧ ਕਥਾਵਾਚਕ ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲਿਆਂ ਵਲੋਂ ਕਥਾ ਪ੍ਰਵਾਹ ਦੀ ਦੂਸਰੀ ਰਾਤ ਨੂੰ ਇਤਿਹਾਸ ਵਿਸਥਾਰਪੂਰਵਕ ਸੁਣਾਇਆ ਗਿਆ | ਇਸ ਮੌਕੇ ਹਰਜਤਿੰਦਰ ਸਿੰਘ ਬਾਜਵਾ, ਪਰਮਿੰਦਰ ਸਿੰਘ ਗੁਲਿਆਣੀ, ਜਸਵੀਰ ਸਿੰਘ ਢਿੱਲੋਂ, ਸਟੇਜ ਸਕੱਤਰ ਸੁਰਜੀਤ ਸਿੰਘ ਨਵਾਂਸ਼ਹਿਰ, ਸਿਮਰਨਜੀਤ ਸਿੰਘ ਗੋਗੀਆ, ਸਾਬਕਾ ਸਰਪੰਚ ਹਰਜਿੰਦਰ ਸਿੰਘ ਛੌੜੀਆਂ, ਭਾਈ ਗੁਰਮੀਤ ਸਿੰਘ, ਸਿਮਰਦੀਪ ਸਿੰਘ ਲਾਲੀ, ਸੋਹਣ ਸਿੰਘ ਸੋਨੂੰ ਹਾਜ਼ਰ ਸਨ |