07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮਨਰੇਗਾ ਖ਼ਤਮ ਕਰਨ ਦੇ ਖ਼ਿਲਾਫ਼ ਸਾਬਕਾ ਕਾਂਗਰਸੀ ਵਿਧਾਇਕ ਆਦੀਆ ਨੇ ਕੀਤਾ ਸੰਘਰਸ਼ ਦਾ ਐਲਾਨ

Ad Position 21
No active advertisement
ਅਜੀਤ ਡੈਸਕ 28-12-2025
ਖੰਨਾ, 27 ਦਸੰਬਰ (ਹਰਜਿੰਦਰ ਸਿੰਘ ਲਾਲ)-ਭਾਜਪਾ ਦੀ ਕੇਂਦਰ ਸਰਕਾਰ ਵਲੋਂ ਮਨਰੇਗਾ ਨੂੰ ਖ਼ਤਮ ਕਰਨ ਦੇ ਖ਼ਿਲਾਫ਼ ਅੱਜ ਦਾਣਾ ਮੰਡੀ ਖੰਨਾ ਵਿਖੇ ਕਾਂਗਰਸ ਪਾਰਟੀ ਦੇ ਸ਼ਾਮ ਚੁਰਾਸੀ ਤੋਂ ਸਾਬਕਾ ਵਿਧਾਇਕ ਪਵਨ ਆਦੀਆ ਵਲੋਂ ਪੈੱ੍ਰਸ ਕਾਨਫ਼ਰੰਸ ਕੀਤੀ ਗਈ | ਇਸ ਮੌਕੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ ਵੀ ਮੌਜੂਦ ਸਨ | ਪ੍ਰੈੱਸ ਕਾਨਫ਼ਰੰਸ ਵਿਚ ਪਵਨ ਆਦੀਆ ਸਾਬਕਾ ਵਿਧਾਇਕ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮਨਰੇਗਾ ਖ਼ਤਮ ਕਰ ਕੇ ਮਜ਼ਦੂਰਾਂ ਦਾ ਜੀਣਾ ਮੁਸ਼ਕਿਲ ਕਰ ਦਿੱਤਾ ਹੈ | ਅਸੀਂ 'ਮਨਰੇਗਾ ਮਜ਼ਦੂਰ ਬਚਾਓ ਅਧਿਕਾਰ ਮੁਹਿੰਮ' ਸ਼ੁਰੂ ਕੀਤੀ ਹੈ | ਕਾਂਗਰਸ ਪਾਰਟੀ ਹਮੇਸ਼ਾ ਮਜ਼ਦੂਰਾਂ ਦੇ ਹੱਕਾਂ ਲਈ ਲੜਦੀ ਰਹੀ ਹੈ | ਕੇਂਦਰ ਸਰਕਾਰ ਵਲੋਂ ਮਨਰੇਗਾ ਕਾਨੂੰਨ ਵਿਚ ਜੋ ਛੇੜਖ਼ਾਨੀ ਕੀਤੀ ਗਈ ਹੈ, ਕਾਂਗਰਸ ਪਾਰਟੀ ਉਸ ਦੇ ਖ਼ਿਲਾਫ਼ ਹੈ | ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਮਨਮੋਹਨ ਸਿੰਘ ਸਾਬਕਾ ਪ੍ਰਧਾਨ ਮੰਤਰੀ ਭਾਰਤ ਸਰਕਾਰ ਵਲੋਂ ਇਹ ਸਕੀਮ ਸ਼ੁਰੂ ਕੀਤੀ ਗਈ ਸੀ ਅਤੇ ਇਸ ਦਾ ਨਾਮ ਸਵ. ਮਹਾਤਮਾ ਗਾਂਧੀ ਜੀ ਦੇ ਨਾਮ 'ਤੇ ਰੱਖਿਆ ਗਿਆ ਸੀ | ਕੇਂਦਰ ਸਰਕਾਰ ਨੇ ਇਸ ਦਾ ਨਾਮ ਵੀ ਬਦਲ ਦਿੱਤਾ ਹੈ | ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਸਾਰੇ ਧਰਮਾਂ ਦਾ ਆਦਰ ਸਤਿਕਾਰ ਕਰਦੀ ਹੈ ਅਤੇ ਜੇਕਰ ਕੇਂਦਰ ਸਰਕਾਰ ਨੇ ਇਸ ਨਵੀਂ ਸਕੀਮ ਨੂੰ ਖ਼ਤਮ ਕਰ ਕੇ ਅਤੇ ਮੁੜ ਤੋਂ ਪੁਰਾਣੀ ਮਨਰੇਗਾ ਸਕੀਮ ਬਹਾਲ ਨਾ ਕੀਤੀ ਤਾਂ ਕਾਂਗਰਸ ਪਾਰਟੀ ਜ਼ੋਰਦਾਰ ਸੰਘਰਸ਼ ਪੂਰੇ ਭਾਰਤ ਵਿਚ ਕਰੇਗੀ | ਇਸ ਮੌਕੇ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਕਾਂਗਰਸ ਮਜ਼ਦੂਰਾਂ, ਕਿਸਾਨਾਂ ਅਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਦੇ ਹਿਤਾਂ ਲਈ ਲੜਨ ਲਈ ਤਿਆਰ ਹੈ | ਜ਼ਿਲ੍ਹਾ ਕਾਂਗਰਸ ਪ੍ਰਧਾਨ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਕਾਂਗਰਸ ਵਲੋਂ ਸ਼ੁਰੂ ਕੀਤੀ ਸੰਘਰਸ਼ ਵਿਚ ਅੱਗੇ ਹੋ ਕੇ ਯੋਗਦਾਨ ਪਾਵੇਗੀ ਅਤੇ ਕਿਸੇ ਵੀ ਕੁਰਬਾਨੀ ਤੋਂ ਅਸੀਂ ਪਿੱਛੇ ਨਹੀਂ ਹਟਾਂਗੇ | ਇਸ ਮੌਕੇ ਰੁਪਿੰਦਰ ਸਿੰਘ ਰਾਜਾ ਗਿੱਲ ਇੰਚਾਰਜ ਸਮਰਾਲਾ, ਕਮਲਜੀਤ ਸਿੰਘ ਲੱਧੜ ਪ੍ਰਧਾਨ ਨਗਰ ਕੌਂਸਲ ਖੰਨਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਜਦੋਂ ਕਿ ਸੁਸ਼ੀਲ ਕੁਮਾਰ ਸ਼ਰਮਾ ਸੀਨੀਅਰ ਕਾਂਗਰਸ ਆਗੂ, ਵਿਕਾਸ ਮਹਿਤਾ ਸਾਬਕਾ ਪ੍ਰਧਾਨ ਨਗਰ ਕੌਂਸਲ ਖੰਨਾ, ਰਾਜੀਵ ਰਾਏ ਮਹਿਤਾ ਐਡਵੋਕੇਟ ਪ੍ਰਧਾਨ ਕਾਂਗਰਸ ਕਮੇਟੀ ਖੰਨਾ, ਹਰਜਿੰਦਰ ਸਿੰਘ ਇਕੋਲਾਹਾ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਦਿਹਾਤੀ, ਵੇਦ ਪ੍ਰਕਾਸ਼ ਸਾਬਕਾ ਕੌਂਸਲਰ, ਲਛਮਣ ਸਿੰਘ ਗਰੇਵਾਲ, ਰਾਜਵੀਰ ਸ਼ਰਮਾ, ਅਨਿਲ ਸ਼ਰਮਾ, ਤੇਜਿੰਦਰ ਸ਼ਰਮਾ, ਸੁਦਰਸ਼ਨ ਵਰਮਾ ਵਾਈਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ, ਭੁਪਿੰਦਰ ਸਿੰਘ ਨੰਬਰਦਾਰ, ਅਮਿਤ ਵਰਮਾ ਐਡਵੋਕੇਟ, ਗੁਰਦੀਪ ਜੋਸ਼ੀ, ਸੁਖਵਿੰਦਰ ਸਿੰਘ ਸੁੱਖੀ ਸਵੈਚ, ਹਰਚੰਦ ਸਿੰਘ ਮਲਕਪੁਰ, ਗੁਰਮੁਖ ਸਿੰਘ ਬੁੱਲ੍ਹੇਪੁਰ ਆਦਿ ਸ਼ਾਮਿਲ ਹੋਏ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੇ ਚਾਕੂ ਮਾਰ ਕੀਤਾ ਜ਼ਖ਼ਮੀ, ਪੁਲਿਸ ਵਲੋਂ ਦੋਸ਼ੀ ਕਾਬੂ ਅਗਲੀ ਖ਼ਬਰ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਇਤਿਹਾਸ ਨੂੰ ਦਰਸਾਉਂਦੇ ਚਿੱਤਰਾਂ ਨਾਲ ਮਾਛੀਵਾੜਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨ...
Ad Position 24