ਖੰਨਾ, 27 ਦਸੰਬਰ (ਹਰਜਿੰਦਰ ਸਿੰਘ ਲਾਲ)-ਸਰਬੱਤ ਦਾ ਭਲਾ ਨਿਸ਼ਕਾਮ ਸੇਵਾ ਸੁਸਾਇਟੀ ਖੰਨਾ ਵਲੋਂ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਦੂਜਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦੌਰਾਨ 32 ਯੂਨਿਟ ਖੂਨ ਦਾਨ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਇਹ ਮਨੁੱਖਤਾ ਦੀ ਸੇਵਾ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦਾ ਉਪਰਾਲਾ ਹੈ | ਇੱਕ ਪਾਸੇ ਜਿੱਥੇ ਸ਼ਹੀਦੀ ਦਿਹਾੜੇ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੀਆਂ ਹਨ | ਦੂਜੇ ਪਾਸੇ ਲੋਕ ਆਪੋ-ਆਪਣੇ ਢੰਗ ਨਾਲ ਸੇਵਾ ਕਾਰਜ ਕਰ ਕੇ ਇਨ੍ਹਾਂ ਸ਼ਹੀਦਾਂ ਨੂੰ ਯਾਦ ਕਰ ਰਹੇ ਹਨ | ਇਸ ਮੌਕੇ ਬਲਜੀਤ ਸਿੰਘ, ਨਰਸੀ ਸਿੰਘ, ਗੌਰਵ ਸ਼ਰਮਾ, ਜਤਿੰਦਰ ਸਿੰਘ, ਬਹਾਦਰ ਸਿੰਘ, ਕਰਮਜੀਤ ਸਿੰਘ, ਕੁਲਦੇਵ ਸਿੰਘ, ਰਾਮਪਾਲ, ਸੁਖਵਿੰਦਰ ਕੌਰ, ਧਰਮਿੰਦਰ ਸਿੰਘ, ਗੁਰਪਾਲ ਸਿੰਘ, ਹਰਭਜਨ ਸਿੰਘ, ਕਰਨੈਲ ਸਿੰਘ, ਸੁਮਿਤ ਨਰੂਲਾ, ਵਿਦਿਆ ਸਾਗਰ, ਰਮਨਜੀਤ ਕੌਰ, ਗੀਤਾ ਬਹਿਲ, ਰਾਮ ਸਿੰਘ ਆਦਿ ਹਾਜ਼ਰ ਸਨ |