ਬੀਜਾ, 27 ਦਸੰਬਰ (ਬਗ਼ਲੀ)-ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਚਾਰੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪਿੰਡ ਕਰਤਾਰਪੁਰ ਦੀਆਂ ਸੰਗਤਾਂ ਵਲੋਂ ਜੀ. ਟੀ. ਰੋਡ ਪਿੰਡ ਲਿਬੜਾ ਵਿਖੇ ਗੁਰੂ ਕੇ ਲੰਗਰ ਲਗਾਏ ਗਏ¢ ਇਸ ਮੌਕੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਪਾਤਸ਼ਾਹੀ ਛੇਵੀਂ ਦੇ ਹਜੂਰੀ ਰਾਗੀ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਨੇ ਦੱਸਿਆ ਕਿ ਨਗਰ ਦੀਆਂ ਸੰਗਤਾਂ ਵਲੋਂ ਮਹਾਨ ਸ਼ਹੀਦਾਂ ਨੂੰ ਪ੍ਰਣਾਮ ਕਰਨ ਵਾਸਤੇ ਸ਼੍ਰੀ ਫ਼ਤਿਹਗੜ੍ਹ ਸਾਹਿਬ ਜਾਣ ਵਾਲੀਆਂ ਸੰਗਤਾਂ ਵਾਸਤੇ 23 ਦਸੰਬਰ ਤੋ 27 ਦਸੰਬਰ ਤੱਕ ਲੰਗਰ ਲਗਾਏ ਗਏ ਹਨ¢ ਇਸ ਮੌਕੇ ਦਰਸ਼ਨ ਸਿੰਘ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ, ਪੁਸ਼ਪਿੰਦਰ ਸਿੰਘ, ਸੁਦਾਗਰ ਸਿੰਘ, ਗੁਰਸੇਵਕ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਸਵਰਨ ਸਿੰਘ ਆਦਿ ਹਾਜ਼ਰ ਸਨ |