ਬੀਜਾ, 27 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਨਜ਼ਦੀਕ ਪਿੰਡ ਦਹਿੜੂ ਦੇ ਗੁਰਦੁਆਰਾ ਭਗਤ ਰਵਿਦਾਸ ਸਾਹਿਬ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਧੰਨ ਮਾਤਾ ਗੁਜਰ ਕੌਰ ਜੀ, ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਤੀਸਰਾ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਹੋ ਕੇ ਗੁਰੂ ਘਰ ਨਤਮਸਤਕ ਹੋਈਆਂ | ਸਮਾਗਮ ਵਿਚ ਬਾਬਾ ਹਰਦੇਵ ਸਿੰਘ ਮਕਸੂਦੜੇ ਵਾਲੇ, ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੇ ਹਜ਼ੂਰੀ ਕਥਾ ਵਾਚਕ ਗਿਆਨੀ ਸਤਨਾਮ ਸਿੰਘ ਪੰਜੋਖੜਾ ਸਾਹਿਬ ਵਾਲੇ ਵਲੋਂ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਜੁੜੇ ਵੱਖ-ਵੱਖ ਪਹਿਲੂਆਂ ਬਾਰੇ ਇਤਿਹਾਸਕ ਤੇ ਸਿਧਾਂਤਕ ਕਥਾ ਕੀਤੀ ਗਈ | ਇਸ ਸਮਾਗਮ ਦੀ ਸਟੇਜ ਸਕੱਤਰ ਦੀ ਭੂਮਿਕਾ ਸੀਨੀਅਰ ਪੱਤਰਕਾਰ ਪੰਥ ਦੇ ਪ੍ਰਸਿੱਧ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਸਲੌਦੀ ਵਲੋਂ ਨਿਭਾਈ ਗਈ | ਇਸ ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਪੰਥ ਦੇ ਪ੍ਰਸਿੱਧ ਕਥਾ ਵਾਚਕ ਭਾਈ ਸਤਨਾਮ ਸਿੰਘ ਪੰਜੋਖੜਾ ਸਾਹਿਬ ਵਾਲਿਆਂ ਵਲੋਂ ਕੀਤੀ ਗਈ | ਇਸ ਸਮਾਗਮ ਵਿਚ ਪਹੁੰਚੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸਾਹਿਬਜ਼ਾਦਿਆਂ ਦੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਵਿਚ ਕੜਾਕੇ ਦੀ ਠੰਢ ਵਿਚ ਨੌਜਵਾਨਾਂ ਵਲੋਂ ਸੇਵਾ ਸ਼ਰਧਾ ਨਾਲ ਕੀਤੀ ਗਈ | ਸਮਾਗਮ ਵਿਚ ਪਹੁੰਚੀਆਂ ਗੁਰੂ ਦੀਆਂ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਹਨ | ਸਮਾਗਮ ਦੌਰਾਨ ਪਿੰਡ ਅਤੇ ਇਲਾਕੇ ਦੇ ਨੌਜਵਾਨਾਂ ਕੜਾਕੇ ਦੀ ਠੰਢ ਵਿਚ ਲੰਗਰ ਪਾਣੀ ਅਤੇ ਹੋਰ ਸੇਵਾ ਕਰਨ ਵਿਚ ਕੋਈ ਕਸਰ ਨਹੀਂ ਛੱਡੀ | ਸਮਾਗਮ ਵਿਚ ਪਹੁੰਚੇ ਪੰਥ ਦੇ ਮਹਾਨ ਪ੍ਰਸਿੱਧ ਕਥਾ ਵਾਚਕ ਗੁਰੂ ਘਰ ਦੇ ਕੀਰਤਨੀਏ ਅਤੇ ਰਾਗੀ ਸਿੰਘਾਂ ਦਾ ਪਿੰਡ ਦਹਿੜੂ ਦੀ ਸਮੂਹ ਸੰਗਤ ਵਲੋਂ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਸਮਾਗਮ ਦੇ ਅੰਤ ਵਿਚ ਗਿਆਨੀ ਸਤਨਾਮ ਸਿੰਘ ਪੰਜੋਖੜਾ ਸਾਹਿਬ ਵਾਲੇ, ਕੀਰਤਨੀ ਜਥਾ ਬਾਬਾ ਹਰਦੇਵ ਸਿੰਘ ਮਕਸੂਦੜੇ ਵਾਲੇ, ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਸਪੋਰਟਸ ਕਲੱਬ ਦੇ ਪ੍ਰਧਾਨ ਰਜਿੰਦਰ ਸਿੰਘ ਕੋਟ ਪਨੈਚ, ਅਮਨਜੋਤ ਸਿੰਘ, ਗੁਰੂ ਘਰ ਦੇ ਕੀਰਤਨੀਏ ਭਾਈ ਮਹਿੰਦਰ ਸਿੰਘ ਦਹਿੜੂ ਆਦਿ ਨੂੰ ਸਨਮਾਨਿਤ ਕੀਤਾ ਗਿਆ |