08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪੁਲਿਸ ਥਾਣਾ ਸਿਟੀ ਰਾਏਕੋਟ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 28-12-2025
ਰਾਏਕੋਟ, 27 ਦਸੰਬਰ (ਬਲਵਿੰਦਰ ਸਿੰਘ ਲਿੱਤਰ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਿਟੀ ਰਾਏਕੋਟ ਦੇ ਐੱਸ.ਐੱਚ.ਓ ਗੁਰਸੇਵਕ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ 20 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ | ਇਸ ਮੌਕੇ ਐੱਸ.ਐੱਚ.ਓ. ਗੁਰਸੇਵਕ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਰਾਏਕੋਟ-ਰਾਮਗੜ੍ਹ ਸਿਵੀਆਂ ਰੋਡ 'ਤੇ ਗਸ਼ਤ ਕਰ ਰਹੇ ਸਨ ਤਾਂ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਚੈਕਿੰਗ ਦੌਰਾਨ ਇਕ ਵਿਅਕਤੀ ਜਸਪਾਲ ਸਿੰਘ ਉਰਫ਼ ਸੈਂਟਾ ਪੁੱਤਰ ਗੁਰਮੇਲ ਸਿੰਘ ਵਾਸੀ ਗਲੀ ਨੰਬਰ 05 ਜੌਹਲਾਂ ਰੋਡ ਰਾਏਕੋਟ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਜਿਸ ਖ਼ਿਲਾਫ਼ ਥਾਣਾ ਸਿਟੀ ਰਾਏਕੋਟ ਵਿਖੇ ਮੁਕੱਦਮਾ ਨੰਬਰ-118, ਧਾਰਾ 22-61-85 ਐੱਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ | ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਤਾੜਨਾ ਕੀਤੀ ਕਿ ਜੇਕਰ ਉਨ੍ਹਾਂ ਵਲੋਂ ਨਸ਼ੇ ਦੀ ਸਪਲਾਈ ਨੂੰ ਬੰਦ ਨਾ ਕੀਤਾ ਗਿਆ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਏ.ਐੱਸ.ਆਈ ਗੁਰਪ੍ਰੀਤ ਸਿੰਘ, ਹੌਲਦਾਰ ਮੇਜਰ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਇਯਾਲੀ ਦੇ ਦਫ਼ਤਰ ਸ਼ਹੀਦੀ ਸਭਾ ਨੂੰ ਸਮਰਪਿਤ ਅਕਾਲੀ ਦਲ ਨੇ ਲੰਗਰਾਂ ਦੀ ਸੇਵਾ ਕੀਤੀ ਅਗਲੀ ਖ਼ਬਰ ਸਿੱਖ ਵਕੀਲ ਨੇ ਕੈਨੇਡਾ ਦੀ ਅਦਾਲਤ ਦਾ ਕਾਨੂੰਨ ਬਦਲਵਾ ਕੇ ਇਤਿਹਾਸਕ ਜਿੱਤ ਪ੍ਰਾਪਤ ਕੀਤੀ-ਸ਼ਾਹਪੁਰ
Ad Position 24