08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਪਿੰਡ ਢੀਂਡਸਾ ਵਿਖੇ ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਏ

Ad Position 21
No active advertisement
ਅਜੀਤ ਡੈਸਕ 28-12-2025
ਸਮਰਾਲਾ, 27 ਦਸੰਬਰ (ਕੁਲਵਿੰਦਰ ਸਿੰਘ)-ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਇੱਥੋਂ ਨੇੜਲੇ ਪਿੰਡ ਢੀਂਡਸਾ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ¢ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕਰਵਾ ਕੇ ਭੋਗ ਪੈਣ ਉਪਰੰਤ ਕੀਰਤਨ ਸਮਾਗਮ ਕਰਵਾਏ ਗਏ, ਜਿਸ ਵਿਚ ਕੀਰਤਨ ਕਰਦਿਆਂ ਰਾਗੀ ਭਾਈ ਉਂਕਾਰ ਸਿੰਘ ਰੁਪਾਲੋਂ ਦੇ ਜਥੇ ਵੱਲੋਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਕੁਰਬਾਨੀ ਅੱਗੇ ਸਾਡਾ ਹਮੇਸ਼ਾ ਸਿਰ ਝੁਕਦਾ ਹੈ¢ ਸਿੱਖ ਕੌਮ ਇਨ੍ਹਾਂ ਸ਼ਹੀਦਾਂ ਦਾ ਦੇਣ ਨਹੀ ਦੇ ਸਕਦੇ ਉਨ੍ਹਾਂ ਆਖਿਆ ਕਿ ਸਾਹਿਬਜ਼ਾਦਿਆਂ ਨੇ ਆਪਣਾ ਖੂਨ ਦੇ ਕੇ ਸਿੱਖੀ ਦੇ ਮਹਿਲ ਦੀਆਂ ਨੀਂਹਾਂ ਨੂੰ ਮਜ਼ਬੂਤ ਕੀਤਾ ਹੈ ¢ ਉਨ੍ਹਾਂ ਵੱਲੋਂ ਦਰਸਾਏ ਮਾਰਗ 'ਤੇ ਚੱਲ ਕੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਤਤਪਰ ਰਹੀਏ ਇਸ ਧਾਰਮਿਕ ਸਮਾਗਮ ਵਿਚ ਪੁੱਜੀਆਂ ਸੰਗਤਾਂ ਲਈ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ¢ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਸਵੀਰ ਸਿੰਘ, ਸੈਕਟਰੀ ਦਲਜੀਤ ਸਿੰਘ, ਸਰਪੰਚ ਰਮਨਦੀਪ ਕੌਰ, ਗੁਰਮੀਤ ਸਿੰਘ ਢੀਂਡਸਾ, ਸਵਰਨ ਸਿੰਘ, ਰਘਵੀਰ ਸਿੰਘ, ਕੇਵਲ ਸਿੰਘ, ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ, ਅਮਨਦੀਪ ਸਿੰਘ, ਰਮਨਦੀਪ ਸਿੰਘ, ਸ਼ਿੰਗਾਰਾ ਸਿੰਘ, ਛਿੰਦਾ ਸਿੰਘ, ਲਖਵੀਰ ਸਿੰਘ ਲੱਖੀ, ਜਗਤਾਰ ਸਿੰਘ, ਹਰਪ੍ਰੀਤ ਸਿੰਘ, ਰਾਮਦਾਸ ਸਿੰਘ, ਹਰਦੀਪ ਸਿੰਘ, ਤਰਸੇਮ ਸਿੰਘ ਸਾਬਕਾ ਸਰਪੰਚ, ਸਾਬਕਾ ਸਰਪੰਚ ਕੁਲਦੀਪ ਸਿੰਘ, ਕੁਲਵੰਤ ਸਿੰਘ ਪਰਮਜੀਤ ਸਿੰਘ ਦੀਪਾ, ਆਦਿ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ 'ਤੇ ਬੱਸ ਸਟੈਂਡ ਖੰਨਾ ਵਿਖੇ ਬਰੈੱਡ, ਛੋਲਿਆਂ ਦਾ ਲੰਗਰ ਲਗਾਇਆ ਅਗਲੀ ਖ਼ਬਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਇਤਿਹਾਸ ਵਿਚ ਕਦੇ ਭੁਲਾਇਆ ਨਹੀਂ ਜਾ ਸਕਦਾ-ਵਿਧਾਇਕ ਗਿਆਸਪੁਰਾ
Ad Position 24