25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਦੇਹੜਕੇ 'ਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 29-12-2025
ਹਠੂਰ, 28 ਦਸੰਬਰ (ਜਸਵਿੰਦਰ ਸਿੰਘ ਛਿੰਦਾ)-ਸ੍ਰੀ ਗੁਰੂ ਗੋਬਿੰਦ ਸਿੰਘ ਦੇ ਦੁਲਾਰੇ ਚਾਰ ਸਾਹਿਬਜ਼ਾਦੇ, ਮਾਤਾ ਗੁਜ਼ਰ ਕੌਰ ਅਤੇ ਸ਼ਹੀਦ ਭਾਈ ਮੋਤੀ ਮਹਿਰਾ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਨਿਵਾਸ ਪਿੰਡ ਦੇਹੜਕਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਬੇਅੰਤ ਸਿੰਘ ਸਿੱਧੂ ਦੀ ਦੇਖ-ਰੇਖ ਹੇਠ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਏ | ਜਿਸ ਵਿਚ ਦੋ ਸ੍ਰੀ ਅਖੰਡ ਪਾਠ ਕਰਵਾਏ ਗਏ | ਜਿਨ੍ਹਾਂ ਦੇ ਅੱਜ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਗਿਆਨੀ ਭਜਨ ਸਿੰਘ, ਰਾਗੀ ਭਾਈ ਤਰਸੇਮ ਸਿੰਘ ਅਤੇ ਕਵੀਸ਼ਰ ਜੱਥੇ ਨੇ ਕਥਾ, ਕੀਰਤਨ ਅਤੇ ਸਾਹਿਬਜ਼ਾਦਿਆਂ ਦਾ ਇਤਿਹਾਸਕ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਰਾਤ ਸਮੇਂ ਵੀ ਦੀਵਾਨ ਸਜਾਏ ਗਏ | ਜਿਸ ਵਿਚ ਗਿਆਨੀ ਭਜਨ ਸਿੰਘ ਵਲੋਂ ਸਾਹਿਬਜ਼ਾਦਿਆਂ ਦੀ ਕੁਰਬਾਨੀ ਦੀ ਵੀਰਤਾ ਅਤੇ ਵੈਰਾਗਮਈ ਇਤਿਹਾਸਕ ਕਥਾ ਸੁਣਾ ਕੇ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ ਜਾਂਦਾ ਰਿਹਾ | ਇਸ ਮੌਕੇ ਪ੍ਰਧਾਨ ਬੇਅੰਤ ਸਿੰਘ ਡਰਾਇਵਰ, ਬਲਵੰਤ ਸਿੰਘ ਸਿੱਧੂ, ਮੁਖਤਿਆਰ ਸਿੰਘ, ਮੁੱਖ ਗ੍ਰੰਥੀ ਭਾਈ ਜਸਵੀਰ ਸਿੰਘ, ਭਾਈ ਸੰਦੀਪ ਸਿੰਘ, ਭਾਈ ਬੂਟਾ ਸਿੰਘ, ਸਰਪੰਚ ਜਸਵੀਰ ਸਿੰਘ ਸਿੱਧੂ, ਸਾਬਕਾ ਸਰਪੰਚ ਕਰਮਜੀਤ ਸਿੰਘ ਕੱਕੂ, ਮਨਜੀਤ ਸਿੰਘ ਮਹਿਰਾ, ਕੇਸਰ ਸਿੰਘ ਮਹਿਰਾ, ਸੁਖਦੇਵ ਸਿੰਘ ਧਾਲੀਵਾਲ, ਬਲਜੀਤ ਸਿੰਘ ਸਿੱਧੂ ਪੰਚ, ਅਵਤਾਰ ਸਿੰਘ ਸਿੱਧੂ, ਜਸਵੰਤ ਸਿੰਘ, ਪ੍ਰਧਾਨ ਚੰਦ ਸਿੰਘ ਭੱਟੀ, ਪ੍ਰੀਤਮ ਸਿੰਘ ਫੌਜੀ, ਬਲਵਿੰਦਰ ਸਿੰਘ ਜੱਸਲ, ਸਤਨਾਮ ਸਿੰਘ, ਦਰਸ਼ਨ ਸਿੰਘ ਧਾਲੀਵਾਲ, ਚਮਕੌਰ ਸਿੰਘ ਅਤੇ ਸਮੂਹ ਪ੍ਰਬੰਧਕ ਕਮੇਟੀ ਮੈਂਬਰ ਸੇਵਾਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ 'ਜੀ ਰਾਮ ਜੀ' ਸਕੀਮ ਮਜ਼ਦੂਰਾਂ ਅਤੇ ਬੇਜ਼ਮੀਨੇ ਲੋਕਾਂ 'ਤੇ ਹਮਲਾ-ਦਾਖਾ ਅਗਲੀ ਖ਼ਬਰ ਦੋਰਾਹਾ ਦੇ ਨਾਲ ਲੱਗਦੇ ਰਾਜਗੜ੍ਹ ਪਿੰਡ ਗੋਲੀਆਂ ਚਲਾਉਣ ਵਾਲਾ ਮੁੱਖ ਦੋਸ਼ੀ ਸਾਥੀ ਸਮੇਤ ਗਿ੍ਫ਼ਤਾਰ , ਐਸ. ਐਸ. ਪੀ. ਖੰਨਾ...
Ad Position 24