ਮਲੌਦ, 28 ਦਸੰਬਰ (ਦਿਲਬਾਗ ਸਿੰਘ ਚਾਪੜਾ)- ਕਾਂਗਰਸ ਪਾਰਟੀ ਦਾ 140ਵਾਂ ਸਥਾਪਨਾ ਦਿਵਸ ਪਿੰਡ ਸਿਆੜ੍ਹ ਵਿਖੇ ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਸਿਆੜ੍ਹ ਦੀ ਅਗਵਾਈ ਹੇਠ ਮਨਾਇਆ ਗਿਆ | ਜਿਸ ਵਿੱਚ ਉਚੇਚੇ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਹਾਜ਼ਰ ਕਾਂਗਰਸੀ ਆਗੂਆਂ ਨੇ ਸਥਾਪਨਾ ਦਿਵਸ ਮੌਕੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਦੇਸ਼ ਦੇ ਸੰਵਿਧਾਨ ਦੀ ਰੱਖਿਆ ਲਈ ਕੰਮ ਕਰਨ ਦਾ ਪ੍ਰਣ ਲਿਆ | ਇਸ ਮੌਕੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਬੇਰ ਕਲਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਰਾਮਗੜ੍ਹ ਸਰਦਾਰਾਂ, ਹਰਬੰਸ ਸਿੰਘ, ਗੁਰਜੀਤ ਸਿੰਘ, ਦਲਜੀਤ ਸਿੰਘ, ਮਨਪ੍ਰੀਤ ਸਿੰਘ, ਬਲਵੀਰ ਸਿੰਘ ਜੰਗ, ਅਮਨਦੀਪ ਸਿੰਘ, ਜਸਵਿੰਦਰ ਸਿੰਘ ਝੱਮਟ, ਪਰਮਜੀਤ ਸਿੰਘ, ਜਸਕਰਨ ਸਿੰਘ ਜਗੇੜਾ, ਸਾਬਕਾ ਸਰਪੰਚ ਦਿਲਬਾਗ ਸਿੰਘ, ਵਿੱਕੀ ਜਗੇੜਾ, ਇੰਦਰਜੀਤ ਸਿੰਘ ਕਲਾੜ, ਕੇਵਲ ਸਿੰਘ, ਗੁਰਪ੍ਰੀਤ ਸਿੰਘ ਸਹਾਰਨਮਾਜਰਾ, ਸੋਢੀ ਸਿੰਘ, ਸੁਖਵਿੰਦਰ ਸਿੰਘ ਸਰਪੰਚ ਧੌਲ ਕਲਾਂ, ਬਲਜੀਤ ਸਿੰਘ ਕਿਲਾ ਹਾਂਸ, ਸਿਕੰਦਰ ਸਿੰਘ ਗੋਸਲ, ਸਰਪੰਚ ਲਖਵੀਰ ਸਿੰਘ, ਬਿੱਕਰ ਸਿੰਘ ਜੀਰਖ, ਬਲਜੀਤ ਸਿੰਘ, ਮੋਹਣਾ ਭੀਖੀ, ਭਗਵੰਤ ਸਿੰਘ ਬਿੱਲੂ, ਜਸਵੀਰ ਸਿੰਘ, ਗੁਰਮੀਤ ਸਿੰਘ , ਜਸਵਿੰਦਰ ਸਿੰਘ ਅਤੇ ਪਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ |