25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

350 ਸਾਲਾ ਸ਼ਹੀਦੀ ਸਮਾਗਮਾਂ 'ਚ ਵਧੀਆ ਸੇਵਾਵਾਂ ਦੇਣ ਬਦਲੇ ਸੁਖਦੇਵ ਬਿੱਟੂ ਸਨਮਾਨਿਤ

Ad Position 21
No active advertisement
ਅਜੀਤ ਡੈਸਕ 29-12-2025
ਮਾਛੀਵਾੜਾ ਸਾਹਿਬ, 28 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿਚ ਵਧੀਆ ਕਾਰਗੁਜ਼ਾਰੀ ਦਿਖਾਉਣ 'ਤੇ ਮਾਛੀਵਾੜਾ ਦੇ ਰਹਿਣ ਵਾਲੇ ਸਥਾਨਕ ਸਰਕਾਰਾ ਵਿਭਾਗ ਵਿਚ ਤਾਇਨਾਤ ਸੈਨੇਟਰੀ ਇੰਸਪੈਕਟਰ ਸੁਖਦੇਵ ਸਿੰਘ ਬਿੱਟੂ ਨੂੰ ਸਨਮਾਨਿਤ ਕੀਤਾ ਗਿਆ | ਸੁਖਦੇਵ ਸਿੰਘ ਬਿੱਟੂ ਵਲੋਂ ਇਨ੍ਹਾਂ ਸਮਾਗਮਾਂ ਵਿਚ ਸਥਾਨਕ ਸਰਕਾਰਾ ਵਿਭਾਗ ਦੇ ਨਿਰਦੇਸ਼ਾਂ 'ਤੇ ਪ੍ਰਬੰਧਾਂ ਦੀ ਦੇਖਰੇਖ ਕੀਤੀ | ਵਿਭਾਗ ਵਲੋਂ ਅਨੰਦਪੁਰ ਸਾਹਿਬ ਦੇ ਜਿਸ ਖੇਤਰ ਵਿਚ ਉਨ੍ਹਾਂ ਦੀ ਡਿਊਟੀ ਲਗਾਈ ਗਈ ਸੀ, ਉੱਥੇ ਸੰਗਤ ਲਈ ਲਗਾਏ ਟੈਂਟ ਅਤੇ ਸਫ਼ਾਈ ਦੇ ਪ੍ਰਬੰਧ ਵਧੀਆ ਢੰਗ ਨਾਲ ਕੀਤੇ ਸਨ | ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਣਾ ਵਲੋਂ ਸੈਨੇਟਰੀ ਇੰਸਪੈਕਟਰ ਨੂੰ ਪ੍ਰਸ਼ੰਸਾ ਪੱਤਰ ਦਿੱਤਾ ਗਿਆ ਅਤੇ ਉਸ ਦੀ ਹੌਸਲਾ ਅਫ਼ਜਾਈ ਕੀਤੀ | ਸੁਖਦੇਵ ਸਿੰਘ ਬਿੱਟੂ ਵਲੋਂ ਉਕਤ ਅਧਿਕਾਰੀਆਂ ਦਾ ਧੰਨਵਾਦ ਪ੍ਰਗਟਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਕੂੰਮਕਲਾਂ ਪੁਲਿਸ ਵਲੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ ਅਗਲੀ ਖ਼ਬਰ ਸਿਆੜ੍ਹ 'ਚ ਕਾਂਗਰਸੀਆਂ ਨੇ ਮਨਾਇਆ ਸਥਾਪਨਾ ਦਿਵਸ
Ad Position 24