25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਪਿੰਡ ਘੁਡਾਣੀ ਕਲਾਂ ਵਿਖੇ ਸਾਹਿਬਜ਼ਾਦਿਆਂ ਦੀ ਯਾਦ 'ਚ ਮਹਾਨ ਕੀਰਤਨ ਦਰਬਾਰ ਸਜਾਇਆ

Ad Position 21
No active advertisement
ਅਜੀਤ ਡੈਸਕ 29-12-2025
ਰਾੜਾ ਸਾਹਿਬ, 28 ਦਸੰਬਰ (ਸੁਖਵੀਰ ਸਿੰਘ ਚਣਕੋਈਆਂ)-ਇਤਿਹਾਸਕ ਪਿੰਡ ਘੁਡਾਣੀ ਕਲਾਂ ਗੁ. ਸ਼੍ਰੀ ਗੁਰੂ ਰਵਿਦਾਸ ਸਾਹਿਬ ਵਿਖੇ ਸਾਹਿਬਜ਼ਾਦਿਆਂ 'ਤੇ ਮਾਤਾ ਗੁਜਰ ਕੌਰ ਅਤੇ ਸਮੂਹ ਸਹੀਦਾ ਦੀ ਯਾਦ ਨੂੰ ਸਮਰਪਿਤ ਦੋ ਰੋਜਾ ਮਹਾਨ ਕੀਰਤਨ ਦਰਬਾਰ ਸਜਾਇਆ ਗਿਆ | ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਲਜੀਤ ਸਿੰਘ ਰੌਣੀ ਦੇ ਜਥੇ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਵਿਸਥਾਰ ਵਿਚ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ | ਗੁਰੂ ਘਰ ਦੇ ਵਜੀਰ ਭਾਈ ਗੁਰਪ੍ਰੀਤ ਸਿੰਘ 'ਤੇ ਕਮੇਟੀ ਪ੍ਰਧਾਨ ਬਲਵੀਰ ਸਿੰਘ ਨੇ ਗੁਰੂ ਘਰ ਦੀ ਅਪਾਰ ਬਖਸਿਸ਼ ਸ਼੍ਰੀ ਸਿਰੋਪਾਉ ਨਾਲ ਜਥੇ ਨੂੰ ਸਤਿਕਾਰ ਭੇਂਟ ਕੀਤਾ ਗਿਆ | ਇਸ ਮੌਕੇ ਪ੍ਰਬੰਧਕਾਂ ਵਿਚ ਮੰਚ ਸੰਚਾਲਕ ਬੰਤ ਸਿੰਘ ਘੁਡਾਣੀ ਸੁਖਪ੍ਰੀਤ ਸਿੰਘ ਸੁੱਖਾ, ਪ੍ਰਭਜੋਤ ਸਿੰਘ, ਗੁਰਮੁਖ ਸਿੰਘ, ਜਸਪ੍ਰੀਤ ਸਿੰਘ, ਸ਼ਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਡਾ. ਸੁਖਮਿੰਦਰ ਸਿੰਘ, ਰਣਜੀਤ ਸਿੰਘ, ਹੰਸਰਾਜ ਸਿੰਘ, ਬਲਜੀਤ ਸਿੰਘ, ਕੇਵਲ ਸਿੰਘ, ਸੁਖਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸਨ |
Ad Position 22
No active advertisement
ਪਿਛਲੀ ਖ਼ਬਰ ਏ. ਐਸ. ਕਾਲਜ ਖੰਨਾ ਵਿਖੇ ਚੱਲ ਰਹੇ ਸੱਤ ਦਿਨਾਂ ਐਨ. ਐਸ. ਐਸ. ਕੈਂਪ ਦੇ ਪੰਜਵੇਂ ਦਿਨ ਦੀ ਸ਼ੁਰੂਆਤ ਕਸਰਤ ਅਤੇ ਧਿਆਨ ਨਾਲ... ਅਗਲੀ ਖ਼ਬਰ ਨਵੇਂ ਦਸਮੇਸ਼ ਟੈਕਸੀ ਸਟੈਂਡ ਨੇ ਲੰਗਰ ਦਾ ਪ੍ਰਬੰਧ ਕੀਤਾ, ਮੰਤਰੀ ਸੌਂਦ ਨੇ ਸ਼ਿਰਕਤ ਕੀਤੀ
Ad Position 24