ਕੌਂਸਲ ਪ੍ਰਧਾਨ ਲੱਧੜ ਨੂੰ ਜਾਰੀ ਕਾਰਨ ਦੱਸੋ ਨੋਟਿਸ ਦੇ ਖ਼ਿਲਾਫ਼ ਕਾਂਗਰਸ ਖੁੱਲ੍ਹ ਕੇ ਲੱਧੜ ਦੇ ਸਮਰਥਨ ਵਿਚ
ਅਜੀਤ ਡੈਸਕ
30-12-2025
ਜ਼ਿਲ੍ਹਾ ਪ੍ਰਧਾਨ ਨੇ ਸਪਸ਼ਟ ਤੌਰ 'ਤੇ ਕਿਹਾ ਕਿ ਕਾਂਗਰਸ ਪਾਰਟੀ ਇਸ ਕਾਰਵਾਈ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਜੇਕਰ ਲੋੜ ਪਈ ਤਾਂ ਕਾਨੂੰਨੀ ਸਹਾਰਾ ਲਵੇਗੀ | ਉਨ੍ਹਾਂ ਅੱਗੇ ਕਿਹਾ ਕਿ ਇਹ ਲੋਕਤੰਤਰੀ ਅਧਿਕਾਰਾਂ 'ਤੇ ਹਮਲਾ ਹੈ ਅਤੇ ਇਸ ਨੰੂ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
ਦੂਜੇ ਪਾਸੇ, ਨਗਰ ਕੌਂਸਲ ਦੇ ਪ੍ਰਧਾਨ ਕਮਲਜੀਤ ਸਿੰਘ ਲੱਧੜ ਨੇ ਕਿਹਾ ਕਿ ਉਹ ਕਿਸੇ ਵੀ ਨੋਟਿਸ ਤੋਂ ਡਰੇ ਹੋਏ ਨਹੀਂ ਹਨ | ਉਨ੍ਹਾਂ ਸਪੱਸ਼ਟ ਕੀਤਾ ਕਿ ਨਗਰ ਕੌਂਸਲ ਵਿੱਚ ਵਾਰਡਬੰਦੀ ਵਿਰੁੱਧ ਮਤਾ ਲੋਕਤੰਤਰੀ ਢੰਗ ਨਾਲ ਪਾਸ ਕੀਤਾ ਗਿਆ ਸੀ ਅਤੇ ਮੀਟਿੰਗ ਨਿਯਮਾਂ ਅਨੁਸਾਰ ਪੂਰੀ ਤਰ੍ਹਾਂ ਬੁਲਾਈ ਗਈ ਸੀ | ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ |