ਮਲੌਦ, 29 ਦਸੰਬਰ (ਸਹਾਰਨ ਮਾਜਰਾ) - ਮਨੁੱਖਤਾ ਦੀ ਭਲਾਈ ਲਈ ਸੰਤ ਬਾਬਾ ਕਰਨੈਲ ਸਿੰਘ ਡੇਰਾ ਮੁਖੀ ਝੰਮਟ ਦੀ ਕਿਰਪਾ ਸਦਕਾ ਉੱਘੇ ਸਮਾਜ ਸੇਵੀ ਸਾਬਕਾ ਮੈਨੇਜਰ ਇੰਦਰਜੀਤ ਪੁਰੀ ਮਲੌਦ ਵਲੋਂ ਉੱਦਮ ਕਰਦਿਆਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ 17ਵਾਂ ਅੱਖਾਂ ਦੇ ਚਿੱਟੇ ਮੋਤੀਏ ਦਾ ਮੁਫ਼ਤ ਜਾਂਚ ਤੇ ਅਪ੍ਰੇਸ਼ਨ ਕੈਂਪ ਕੱਲ੍ਹ 31 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾ ਰਿਹਾ ਹੈ | ਕੈਂਪ ਦੇ ਮੁੱਖ ਪ੍ਰਬੰਧਕ ਸਾਬਕਾ ਮੈਨੇਜਰ ਇੰਦਰਜੀਤ ਪੁਰੀ, ਡਾ. ਰਣਜੀਤ ਸਿੰਘ ਬਾਬਰਪੁਰ, ਯਾਦਵਿੰਦਰ ਸਿੰਘ ਸੈਕਟਰੀ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸ਼ੰਕਰਾ ਆਈ ਹਸਪਤਾਲ ਮੁੱਲਾਪੁਰ ਲੁਧਿਆਣੇ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦਾ ਚੈੱਕ ਅਪ ਕੀਤਾ ਜਾਵੇਗਾ ਅਤੇ ਮੁਫ਼ਤ ਲੈਂਜ ਵੀ ਪਾਏ ਜਾਣਗੇ |