ਪਾਇਲ, 29 ਦਸੰਬਰ (ਨਿਜ਼ਾਮਪੁਰ, ਰਜਿੰਦਰ ਸਿੰਘ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਮਨਰੇਗਾ ਯੋਜਨਾ ਵਿਚ ਲਿਆਂਦੀਆਂ ਜਾ ਰਹੀਆਂ ਤਬਦੀਲੀਆਂ ਤੋਂ ਭੜਕੇ ਹਲਕਾ ਪਾਇਲ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਮਨਰੇਗਾ ਕਾਮਿਆਂ ਨੇ ਹਲਕਾ ਪਾਇਲ ਦੇ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਤੇ ਐਸ. ਡੀ. ਐਮ ਪਾਇਲ ਪ੍ਰਦੀਪ ਸਿੰਘ ਬੈਂਸ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ | ਸੈਂਕੜਿਆਂ ਦੀ ਗਿਣਤੀ ਵਿਚ ਇਕੱਤਰ ਹੋਏ ਮਨਰੇਗਾ ਕਾਮੇ ਭਾਜਪਾ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਸਨ | ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਭਾਜਪਾ ਸਰਕਾਰ ਗਰੀਬ ਵਰਗ ਦੇ ਚੁੱਲਿਆਂ ਨੂੰ ਲੱਤ ਮਾਰ ਰਹੀ ਹੈ | ਇਸ ਮੌਕੇ ਅਵਿਨਾਸ਼ਪ੍ਰੀਤ ਸਿੰਘ ਜੱਲਾ, ਸਰਪੰਚ ਮਨਦੀਪ ਸਿੰਘ ਕਟਾਹਰੀ ਸਮੇਤ ਵੱਡੀ ਗਿਣਤੀ ਵਿਚ ਮਨਰੇਗਾ ਕਾਮੇ ਹਾਜ਼ਰ ਸਨ |