21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਰਾਜ ਗਰੁੱਪ ਇੰਡਸਟਰੀਜ਼ ਦੇ ਕਰਮਚਾਰੀਆਂ ਨੇ ਸ਼ਹੀਦਾਂ ਦੀ ਯਾਦ ਲਗਾਇਆ ਲੰਗਰ <br/>

Ad Position 21
No active advertisement
ਅਜੀਤ ਡੈਸਕ 30-12-2025
ਖੰਨਾ, 29 ਦਸੰਬਰ (ਹਰਜਿੰਦਰ ਸਿੰਘ ਲਾਲ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਗਰੁੱਪ ਆਫ਼ ਇੰਡਸਟਰੀਜ਼ ਦੇ ਸਮੂਹ ਕਰਮਚਾਰੀਆਂ ਅਤੇ ਮੈਨੇਜਮੈਂਟ ਵੱਲੋਂ ਪੁਸ਼ਕਰਰਾਜ ਸਿੰਘ ਰੂਪਰਾਏ ਦੀ ਯੋਗ ਅਗਵਾਈ ਹੇਠਾਂ ਖੰਨਾ-ਚੰਡੀਗੜ੍ਹ ਮਾਰਗ ਉਪਰ ਰਾਜ ਪਟਰੋਲ ਪੰਪ ਦੇ ਨਜ਼ਦੀਕ ਪਿੰਡ ਲਲਹੇੜੀ ਵਿਖੇ ਗੁਰੂ ਕੇ ਲੰਗਰ ਲਗਾਏ ਗਏ | ਇਸ ਮੌਕੇ ਗੱਲਬਾਤ ਕਰਦਿਆਂ ਰਾਜ ਗਰੁੱਪ ਦੇ ਮਾਲਕ ਪੁਸ਼ਕਰਰਾਜ ਸਿੰਘ ਰੂਪਰਾਏ ਨੇ ਦੱਸਿਆ ਕਿ ਹਰ ਸਾਲ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਰਾਜ ਗਰੁੱਪ ਦੇ ਸਮੂਹ ਵਰਕਰਾਂ ਅਤੇ ਕਾਰੀਗਰਾਂ ਵੱਲੋਂ ਮੈਨੇਜਮੈਂਟ ਦੇ ਸਹਿਯੋਗ ਨਾਲ ਰਾਹਗੀਰਾਂ ਲਈ ਗੁਰੂ ਕੇ ਲੰਗਰ ਲਗਾਏ ਜਾਂਦੇ ਹਨ | ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਗੁਰੂ ਕੇ ਲੰਗਰ ਛਕਿਆ | ਇਸ ਮੌਕੇ ਰਮਨ ਕੁਮਾਰ ਧੀਮਾਨ, ਸੀਰਤ ਰੂਪਰਾਏ, ਰਮਨ, ਸੰਯੋਗ, ਅੰਸ਼ੂਲ, ਸੋਨੀਆ ਵਿਜ, ਪਿੰਕ ਪ੍ਰੀਤ ਕੌਰ, ਪਰੀਨਸ਼, ਮੋਹਨ ਸਿੰਘ, ਰੋਸ਼ਨ ਸਿੰਘ, ਕੁਲਦੀਪ ਸਿੰਘ, ਹਰਭਜਨ ਸਿੰਘ, ਗੁਰਵਿੰਦਰ ਸਿੰਘ, ਹਰਜਿੰਦਰ ਸਿੰਘ, ਸੋਹਣ ਸਿੰਘ, ਲਖਵਿੰਦਰ ਸਿੰਘ,ਗੁਲਜ਼ਾਰ ਸਿੰਘ, ਬਾਰਾ ਸਿੰਘ, ਜਗਤਾਰ ਸਿੰਘ, ਜਸਪਾਲ ਸਿੰਘ, ਅਮਨਪ੍ਰੀਤ ਸਿੰਘ, ਬਿ੍ਜੇਸ਼, ਰਣਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੰਤ ਨਾਮਦੇਵ ਸਭਾ ਖੰਨਾ ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ <br/> ਅਗਲੀ ਖ਼ਬਰ ਕਾਂਗਰਸ ਦਾ 140ਵਾਂ ਸਥਾਪਨਾ ਦਿਵਸ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਉਤਸ਼ਾਹ ਨਾਲ ਮਨਾਇਆ
Ad Position 24