21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸੰਤ ਨਾਮਦੇਵ ਸਭਾ ਖੰਨਾ ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ <br/>

Ad Position 21
No active advertisement
ਅਜੀਤ ਡੈਸਕ 30-12-2025
ਖੰਨਾ, 29 ਦਸੰਬਰ (ਹਰਜਿੰਦਰ ਸਿੰਘ ਲਾਲ)-ਸੰਤ ਨਾਮਦੇਵ ਸਭਾ ਖੰਨਾ ਵੱਲੋਂ ਗੁਰਦੁਆਰਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਲਲਹੇੜੀ ਰੋਡ ਖੰਨਾ ਵਿਖੇ ਸਰਬੰਸਦਾਨੀ ਦਸਮ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਜਿਸ ਵਿੱਚ ਅੰਮਿ੍ਤ ਵੇਲੇ ਨਿੱਤਨੇਮ ਦੀਆਂ ਬਾਣੀਆਂ ਅਤੇ ਸ਼੍ਰੀ ਸੁਖਮਨੀ ਸਾਹਿਬ ਦੇ ਸੰਗਤੀ ਰੂਪ ਵਿੱਚ ਪਾਠ ਉਪਰੰਤ ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ ਰਹਿਮਤ ਦੇ ਜਥੇ ਵਲੋਂ ਗੁਰਬਾਣੀ ਦੇ ਮਨੋਹਰ ਕਥਾ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਮੁੱਖ ਗ੍ਰੰਥੀ ਭਾਈ ਗੁਰਸ਼ਰਨ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ | ਸ਼ਾਮ ਨੂੰ ਚਾਰ ਸਾਹਿਬਜ਼ਾਦੇ ਫ਼ਿਲਮ ਵੀ ਸੰਗਤ ਨੂੰ ਦਿਖਾਈ ਗਈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਤ ਨਾਮਦੇਵ ਸਭਾ ਖੰਨਾ ਨੇ ਜਨਰਲ ਸਕੱਤਰ ਦਵਿੰਦਰ ਸਿੰਘ ਤੱਗੜ, ਮੀਤ ਪ੍ਰਧਾਨ ਦਵਿੰਦਰ ਸਿੰਘ ਮੋਹਲ, ਖ਼ਜ਼ਾਨਚੀ ਖੁਸ਼ਕਰਨ ਸਿੰਘ ਤੇ ਗੁਰਦਰਸ਼ਨ ਸਿੰਘ ਮੋਹਲ, ਜਰਨੈਲ ਸਿੰਘ ਤੱਗੜ, ਕੁਲਦੀਪ ਸਿੰਘ, ਧਰਮ ਸਿੰਘ, ਅੰਮਿ੍ਤ ਸਿੰਘ, ਕੁਲਵੰਤ ਸਿੰਘ ਫ਼ੌਜੀ, ਸੁਖਦੇਵ ਸਿੰਘ, ਬਾਬਾ ਕੁਲਦੀਪ ਸਿੰਘ, ਗੁਰਮੀਤ ਸਿੰਘ ਕਾਲਾ, ਰਜਿੰਦਰ ਸਿੰਘ ਤੱਗੜ, ਮਨਦੀਪ ਸਿੰਘ ਮਰਜਾਰਾ, ਅਰਵਿੰਦਰ ਸਿੰਘ, ਕੇਸਰ ਸਿੰਘ, ਮੰਗਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪੈਦਲ ਮਾਰਚ ਦਾ ਸਾਹਨੇਵਾਲ ਪੁੱਜਣ 'ਤੇ ਭਰਵਾਂ ਸਵਾਗਤ ਅਗਲੀ ਖ਼ਬਰ ਰਾਜ ਗਰੁੱਪ ਇੰਡਸਟਰੀਜ਼ ਦੇ ਕਰਮਚਾਰੀਆਂ ਨੇ ਸ਼ਹੀਦਾਂ ਦੀ ਯਾਦ ਲਗਾਇਆ ਲੰਗਰ <br/>
Ad Position 24