ਖੰਨਾ, 29 ਦਸੰਬਰ (ਹਰਜਿੰਦਰ ਸਿੰਘ ਲਾਲ)-ਸਥਾਨਕ ਮਲੇਰਕੋਟਲਾ ਰੋਡ ਸਥਿਤ ਪਿੰਡ ਰਸੂਲੜਾ ਦੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਵਿਖੇ ਸਵ. ਮਾਤਾ ਈਸ਼ਰ ਕੌਰ ਦੀ ਯਾਦ ਵਿਚ ਉਨ੍ਹਾਂ ਸਪੁੱਤਰਾਂ ਵੱਲੋਂ ਪਹਿਲਾ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਜਸਵੀਰ ਸਿੰਘ, ਅਪ੍ਰੇਸ਼ਨਾਂ ਦੇ ਮਾਹਿਰ ਡਾ. ਹੇਮੰਤ, ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਧਰਮਿੰਦਰ ਸਿੰਘ ਅਤੇ ਡਾ. ਸ਼ਸ਼ੀਕਾਂਤ ਸ਼ਰਮਾ, ਜਨਰਲ ਰੋਗਾਂ ਦੇ ਮਾਹਿਰ ਡਾ. ਹਰਜੀਤ ਸਿੰਘ ਝੱਮਟ, ਓਪਟੀਸ਼ੀਅਨ ਅਵੀਨਾਸ਼ ਕੌਰ, ਐਕੂਪ੍ਰੇਸ਼ਰ ਅਤੇ ਫਿਜੀਓਥੈਰਾਪਿਸਟ ਡਾ. ਸਿਮਰਨਪ੍ਰੀਤ ਕੌਰ ਅਤੇ ਸਹਾਇਕ ਗੁਰਮੀਤ ਕੌਰ ਅਤੇ ਗੁਰਵਿੰਦਰ ਕੌਰ ਦੀ ਟੀਮ ਵੱਲੋਂ ਕਰੀਬ 300 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਸ਼ੂਗਰ ਚੈਕਅੱਪ ਕੀਤਾ ਗਿਆ | ਇਸ ਦੌਰਾਨ ਜਿੱਥੇ ਡਾਕਟਰਾਂ ਵੱਲੋਂ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ, ਉੱਥੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਵੀ ਦਿੱਤੀਆਂ ਗਈਆਂ | ਇਸ ਮੌਕੇ ਖੰਨਾ ਸ਼ਹਿਰ ਅਤੇ ਪਿੰਡ ਰਸੂਲੜਾ ਦੇ ਪਤਵੰਤੇ ਵੀ ਹਾਜ਼ਰ ਸਨ |