22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

'ਯੂਥ ਅਗੇਂਸਟ ਡਰੱਗਜ' ਮੁਹਿੰਮ ਤਹਿਤ ਮੁਫ਼ਤ ਮੈਡੀਕਲ ਜਾਂਚ ਕੈਪ

Ad Position 21
No active advertisement
ਅਜੀਤ ਡੈਸਕ 31-12-2025
ਖੰਨਾ, 30 ਦਸੰਬਰ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 'ਯੂਥ ਅਗੇਂਸਟ ਡਰੱਗਜ' ਮੁਹਿੰਮ ਤਹਿਤ ਸਿਹਤ ਵਿਭਾਗ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਤੋਂ ਇਲਾਵਾ ਇਸ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਲੁਧਿਆਣਾ ਅਤੇ ਸਬ-ਡਵੀਜ਼ਨਾਂ ਖੰਨਾ, ਪਾਇਲ, ਸਮਰਾਲਾ ਅਤੇ ਜਗਰਾਓਾ ਦੇ ਵੱਖ-ਵੱਖ ਸਥਾਨਾਂ 'ਤੇ ਵੀ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਪ੍ਰਚਾਰ ਸਮਗਰੀ ਵੰਡੀ ਗਈ | ਸੀ. ਜੇ. ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਨੇ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਅਗਵਾਈ ਵਿੱਚ ਮੁਫ਼ਤ ਮੈਡੀਕਲ ਜਾਂਚ ਕੈੰਪ ਲਾਇਆ ਗਿਆ | ਉਨ੍ਹਾਂ ਦੱਸਿਆ ਕਿ ਸਕੂਲਾਂ/ਕਾਲਜਾਂ ਅਤੇ ਹੋਰ ਵੱਖ-ਵੱਖ ਸਥਾਨਾਂ 'ਤੇ ਜਾ ਕੇ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ, ਪੈਨਲ ਵਕੀਲਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਮੁਹਿੰਮ ਤਹਿਤ ਜਾਰੀ ਕੀਤੇ ਟੋਲ ਫ਼ਰੀ ਨੰਬਰ 15100 ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਸੰਘਣੀ ਧੁੰਦ ਪੈਣ ਕਾਰਨ 10 ਜਨਵਰੀ ਤੱਕ ਸੂਬੇ ਦੇ ਸਾਰੇ ਸਕੂਲਾਂ ਅੰਦਰ ਸਰਦੀਆਂ ਦੀਆਂ ਛੁੱਟੀਆਂ ਵਿਚ ਕੀਤਾ ਜਾਵੇ ਵਾਧਾ-... ਅਗਲੀ ਖ਼ਬਰ 8 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ
Ad Position 24