ਸਾਹਨੇਵਾਲ, 30 ਦਸੰਬਰ (ਹਨੀ ਚਾਠਲੀ)-ਮਾਸਟਰ ਕੇਡਰ ਯੂਨੀਅਨ ਜ਼ਿਲਾ ਇਕਾਈ ਲੁਧਿਆਣਾ ਦੀ ਮੀਟਿੰਗ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ ਦੀ ਅਗਵਾਈ ਵਿਚ ਮੀਟਿੰਗ ਹੋਈ | ਜਾਣਕਾਰੀ ਦਿੰਦੇ ਹੋਏ ਸੂਬਾ ਉਪ ਪ੍ਰਧਾਨ ਜਗਜੀਤ ਸਿੰਘ ਸਾਹਨੇਵਾਲ, ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਦੋਰਾਹਾ, ਵਿੱਤ ਸਕੱਤਰ ਸਵਰਨ ਸਿੰਘ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ ਅਤੇ ਪ੍ਰੈੱਸ ਸਕੱਤਰ ਮਨੋਜ ਕੁਮਾਰ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੂਰੇ ਸੂਬੇ ਅੰਦਰ ਪਿਛਲੇ ਕੁੱਝ ਦਿਨਾਂ ਤੋਂ ਸੰਘਣੀ ਧੁੰਦ ਪੈਣ ਕਾਰਨ ਅਤੇ ਤਾਪਮਾਨ ਵਿਚ ਇਕ ਦਮ ਆਈ ਗਿਰਾਵਟ ਕਾਰਨ ਸੂਬੇ ਵਿੱਚ ਕਾਫ਼ੀ ਠੰਢ ਪੈ ਰਹੀ ਹੈ | ਜਿਸ ਕਾਰਨ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਇਸ ਮੌਕੇ ਜਗਜੀਤ ਸਿੰਘ ਸਾਹਨੇਵਾਲ ਅਤੇ ਗੁਰਪ੍ਰੀਤ ਸਿੰਘ ਦੋਰਾਹਾ ਨੇ ਸਰਕਾਰ ਨੂੰ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ 10 ਜਨਵਰੀ ਤੱਕ ਸੂਬੇ ਦੇ ਸਾਰੇ ਸਕੂਲਾਂ ਅੰਦਰ ਸਰਦੀਆਂ ਦੀਆਂ ਛੁੱਟੀਆਂ ਵਿਚ ਵਾਧਾ ਕੀਤਾ ਜਾਵੇ ਤਾਂ ਜੋ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਠੰਡ ਤੋਂ ਬਚ ਸਕਣ ਅਤੇ ਠੰਢ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚ ਸਕਣ | ਇਸ ਮੌਕੇ ਜ਼ਿਲ੍ਹਾ ਮਹਿਲਾ ਇਕਾਈ ਮੈਂਬਰ ਕੰਵਲਜੀਤ ਕੌਰ, ਜਸਵੀਰ ਕੌਰ, ਸੁਪਰਜੀਤ ਕੌਰ , ਮਨਜੀਤ ਕੌਰ, ਸ਼ੁਸ਼ਮਾ ਸ਼ਰਮਾ, ਰੁਪਿੰਦਰ ਕੌਰ, ਬਲਾਕ ਪ੍ਰਧਾਨ ਪ੍ਰਭਜੋਤ ਸਿੰਘ, ਹਰਜਿੰਦਰ ਸਿੰਘ ਖੰਨਾ, ਨਵੀਨ ਕਪਿਲਾ, ਹਰਵਿੰਦਰ ਸਿੰਘ ਪੁੜੈਣ, ਜਗਮੀਤ ਸਿੰਘ, ਸਿਮਰਜੋਤ ਸਿੰਘ ਮੈਂਬਰਾਂ ਨੇ ਵੀ ਸਿੱਖਿਆ ਮੰਤਰੀ ਪੰਜਾਬ ਅਤੇ ਉੱਚ ਅਧਿਕਾਰੀਆਂ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਦੀਆਂ ਦੀਆਂ ਛੁੱਟੀਆਂ ਵਿਚ ਵਾਧਾ ਕਰਨ ਦੀ ਮੰਗ ਕੀਤੀ ਗਈ |