21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਨਵੇਂ ਸਾਲ ਦੀ ਆਮਦ 'ਤੇ ਅਕਾਲੀ ਦਲ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ- ਢਿੱਲੋਂ

Ad Position 21
No active advertisement
ਅਜੀਤ ਡੈਸਕ 31-12-2025
ਮਾਛੀਵਾੜਾ ਸਾਹਿਬ, 30 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਨਵੇਂ ਸਾਲ ਦੀ ਆਮਦ 'ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਸਮਰਾਲਾ ਤੇ ਆਗੂਆਂ ਤੇ ਵਰਕਰਾਂ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਗਏ ਹਨ ਅਤੇ 1 ਜਨਵਰੀ ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਭੋਗ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਪਾਠਾਂ ਦੇ ਭੋਗ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ | ਢਿੱਲੋਂ ਨੇ ਦੱਸਿਆ ਕਿ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਜਾਵੇਗਾ ਉਪਰੰਤ ਆਈਆਂ ਸੰਗਤਾਂ ਲਈ ਅਤੁੱਟ ਲੰਗਰ ਵਰਤਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਧਾਰਮਿਕ ਸਮਾਗਮ ਵਿਚ ਹਲਕਾ ਸਮਰਾਲਾ ਤੇ ਸਮੂਹ ਅਕਾਲੀ ਆਗੂ ਤੇ ਵਰਕਰ ਸ਼ਾਮਲ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਵਾਰਡਬੰਦੀ ਜਨਤਕ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਤਿਆਰੀਆਂ ਤੇਜ਼ ਅਗਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦ ਸਿੰਘ ਸਿੰਘਣੀਆ ਦੀ ਯਾਦ ਨੂੰ ਸਮਰਪਿਤ ਸਫ਼ਰ-ਏ-ਸ਼ਹਾਦਤ ਕੀਰਤਨ ਸਮਾਗਮ
Ad Position 24